ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ-2’ ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਬਣੇਗੀ ਸਿਨੇਮਾ ਘਰਾਂ ਦੀ ਰੌਣਕ
ਪੰਜਾਬੀ ਸਿਨੇਮਾ ਇੱਕ ਵਾਰ ਫਿਰ ਤਿਆਰ ਹੈ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਲਈ । ਜੀ ਹਾਂ ਇੱਕ ਤੋਂ ਬਾਅਦ ਇੱਕ ਪੰਜਾਬੀ ਫ਼ਿਲਮਾਂ ਦੀ ਰਿਲੀਜ਼ ਡੇਟ ਸਾਹਮਣੇ ਆ ਰਹੀਆਂ ਨੇ। ਜਿਸਦੇ ਚੱਲਦੇ 'ਡੈਡੀ ਕੂਲ ਮੁੰਡੇ ਫੂਲ-2' ਦੀ ਰਿਲੀਜ਼ ਡੇਟ ਤੋਂ ਪਰਦਾ ਉੱਠ ਗਿਆ ਹੈ।
image source-instagram
ਹੋਰ ਪੜ੍ਹੋ : ਦੇਖੋ ਵੀਡੀਓ : ਗਾਇਕ ਰੇਸ਼ਮ ਸਿੰਘ ਅਨਮੋਲ ਤੇ ਅਫਸਾਨਾ ਖ਼ਾਨ ਦੀ ਲੜਾਈ ਵਾਲੀ ਵੀਡੀਓ ਹੋਈ ਵਾਇਰਲ
image source-instagram
ਜੀ ਹਾਂ ਇਸ ਫ਼ਿਲਮ ਦਾ ਨਵਾਂ ਪੋਸਟਰ ਸਾਹਮਣੇ ਆਇਆ ਹੈ। ਜਿਸ ਦੇ ਰਾਹੀਂ ਦੱਸਿਆ ਗਿਆ ਹੈ ਕਿ ਇਹ ਫ਼ਿਲਮ 27 ਅਗਸਤ ਨੂੰ ਸਿਨੇਮਾ ਘਰ ‘ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।
image source-instagram
ਇਸ ਫ਼ਿਲਮ ਦਾ ਨਿਰਦੇਸ਼ਨ ਵੀ ਸਿਮਰਜੀਤ ਸਿੰਘ ਨੇ ਹੀ ਕੀਤਾ ਹੈ ਜੋ ਕਿ ‘ਡੈਡੀ ਕੂਲ ਮੁੰਡੇ ਫੂਲ’ ਦਾ ਪਹਿਲੇ ਭਾਗ ਨੂੰ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਵਾਰ ਸੀਕਵਲ ‘ਚ ਜੱਸੀ ਗਿੱਲ, ਰਣਜੀਤ ਬਾਵਾ, ਜਸਵਿੰਦਰ ਭੱਲਾ ਅਤੇ ਅਦਾਕਾਰਾ ਤਾਨੀਆ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਡੈਡੀ ਕੂਲ ਮੁੰਡੇ ਫੂਲ 2 ਨੂੰ ਲੈ ਕੇ ਦਰਸ਼ਕ ਕਾਫੀ ਉਤਸੁਕ ਨੇ। ਦੱਸ ਦਈਏ ਡੈਡੀ ਕੂਲ ਮੁੰਡੇ ਫੂਲ ਦੇ ਪਹਿਲੇ ਭਾਗ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਜਿਸ ਕਰਕੇ ਦਰਸ਼ਕ ਵੀ ਬਹੁਤ ਬੇਸਬਰੀ ਦੇ ਨਾਲ ਸਿਕਵਲ ਭਾਗ ਦਾ ਇੰਤਜ਼ਾਰ ਕਰ ਰਹੇ ਨੇ।