ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦੀ ਫ਼ਿਲਮ ‘ਕਲੀ ਜੋਟਾ’ ਦੀ ਰਿਲੀਜ਼ ਡੇਟ ਦਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼

By  Shaminder April 11th 2022 05:05 PM

ਨੀਰੂ ਬਾਜਵਾ (Neeru Bajwa )ਅਤੇ ਸਤਿੰਦਰ ਸਰਤਾਜ (Satinder Sartaaj) ਦੀ ਫ਼ਿਲਮ ‘ਕਲੀ ਜੋਟਾ’ (Kali Jotta)  17 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਨੀਰੂ ਬਾਜਵਾ ਨੇ ਇਸ ਫ਼ਿਲਮ ਦਾ ਨਵਾਂ ਪੋਸਟਰ ਸਾਂਝਾ ਕਰਦੇ ਹੋਏ ਇਸ ਫ਼ਿਲਮ ਦੀ ਰਿਲੀਜ਼ ਡੇਟ ਰਿਵੀਲ ਕੀਤੀ ਹੈ ।ਇਸ ਫ਼ਿਲਮ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ਇਹ ਇੱਕ ਲਵ ਸਟੋਰੀ ਹੈ । ਫ਼ਿਲਮ ‘ਚ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਵਾਮਿਕਾ ਗੱਬੀ ਵੀ ਨਜ਼ਰ ਆਏਗੀ ।

neeru bajwa,,, image From instagram

ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦੀ ਰਿਲੀਜ਼ ਡੇਟ ਦਾ ਐਲਾਨ

ਇਸ ਤੋਂ ਇਲਾਵਾ ਫ਼ਿਲਮ ‘ਚ ਹੋਰ ਵੀ ਕਈ ਕਲਾਕਾਰ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ । ਦਰਸ਼ਕਾਂ ਨੂੰ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਫ਼ਿਲਮ ‘ਚ ਨੀਰੂ ਅਤੇ ਸਤਿੰਦਰ ਸਰਤਾਜ ਪਹਿਲੀ ਵਾਰ ਇੱਕਠੇ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।

satinder-sartaaj,, image from instagram

ਉਸ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ਅਤੇ ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਦਿਖਾਈ ਦੇਵੇਗੀ ।ਸਤਿੰਦਰ ਸਰਤਾਜ ਵੀ ਕੁਝ ਸਮਾਂ ਪਹਿਲਾਂ ਇੱਕੋਮਿੱਕੇ ਲੈ ਕੇ ਆਏ ਸਨ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਿਤੀ ਦੇਵ ਸ਼ਰਮਾ ਦਿਖਾਈ ਦਿੱਤੇ ਸਨ । ਇਸ ਤੋਂ ਇਲਾਵਾ ਉਹ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਸਤਿੰਦਰ ਸਰਤਾਜ ਵਧੀਆ ਗਾਇਕੀ ਦੇ ਨਾਲ-ਨਾਲ ਬਹੁਤ ਹੀ ਵਧੀਆ ਲੇਖਣੀ ਦੇ ਲਈ ਵੀ ਜਾਣੇ ਜਾਂਦੇ ਹਨ ।

 

View this post on Instagram

 

A post shared by Neeru Bajwa (@neerubajwa)

Related Post