ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਵੱਡੀ ਰਾਹਤ, ਛੇਤੀ ਹੋ ਸਕਦੇ ਹਨ ਜੇਲ੍ਹ ’ਚੋਂ ਰਿਹਾਅ

By  Rupinder Kaler January 13th 2021 06:26 PM

ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ । ਮਾਣਯੋਗ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਇੱਕ ਹਫਤਾ ਪਹਿਲਾਂ ਉਹਨਾਂ ਨੂੰ ਭੜਕਾਊ ਗੀਤ ਗਾਉਣ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਭ ਦੇ ਚਲਦੇ ਸ਼੍ਰੀ ਬਰਾੜ 50 ਹਜ਼ਾਰ ਦਾ ਮੁੱਚਲਕਾ ਭਰ ਕੇ ਸ਼ਾਮ ਤਕ ਰਿਹਾਅ ਹੋ ਜਾਣਗੇ। ਤੁਹਾਨੂੰ ਦੱਸ ਦਿੰਦੇ ਹਾਂ ਕਿ ਬਰਾੜ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ।

ਹੋਰ ਪੜ੍ਹੋ :

ਪੰਜਾਬੀ ਐਕਟਰ ਕਰਮਜੀਤ ਅਨਮੋਲ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਵੀਡੀਓ ਸ਼ੇਅਰ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਦਿੱਤੀ ਲੋਹੜੀ ਦੀ ਵਧਾਈ

ਮਾਡਲ ਅਤੇ ਅਦਾਕਾਰਾ ਸਾਰਾ ਗੁਰਪਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬਤ ਦੇ ਭਲੇ ਲਈ ਕੀਤੀ ਅਰਦਾਸ

shree brar

ਸ਼੍ਰੀ ਬਰਾੜ ਤੇ ਗਾਣੇ ਦੇ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ਹਨ । ਸ਼੍ਰੀ ਬਰਾੜ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਇਸ ਗਾਣੇ ਵਿਚ ਬਾਰਬੀ ਮਾਨ ਵੀ ਸ਼ਾਮਲ ਸੀ ਤੇ ਸ਼੍ਰੀ ਬਰਾੜ ਨੇ ਉਸ ਗਾਣੇ ਨੂੰ ਲਿਖਿਆ ਸੀ। ਸ਼੍ਰੀ ਬਰਾੜ ਦੀ ਗ੍ਰਿਫਤਾਰੀ ਤੋਂ ਬਾਅਦ ਕਈ ਗਾਇਕਾਂ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਗਲਤ ਦੱਸਿਆ ਸੀ । ਗਾਇਕਾਂ ਦਾ ਕਹਿਣਾ ਸੀ ਕਿ ਇਸ ਤੋਂ ਪਹਿਲਾਂ ਵੀ ਕਈ ਗਾਇਕਾਂ ਨੇ ਇਸ ਤਰ੍ਹਾਂ ਦੇ ਗੀਤ ਗਾਏ ਹਨ ।

ਪਰ ਉਹਨਾਂ ਤੇ ਸਰਕਾਰ ਵੱਲੋਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ । ਕੁਝ ਲੋਕ ਇਸ ਮੁੱਦੇ ਨੂੰ ਕਿਸਾਨ ਅੰਦੋਲਨ ਨਾਲ ਵੀ ਜੋੜ ਕੇ ਦੇਖ ਰਹੇ ਹਨ । ਕਿਉਂਕਿ ਸ਼੍ਰੀ ਬਰਾੜ ਨੇ ਕਿਸਾਨ ਐਂਥਮ ਗੀਤ ਲਿਖਿਆ ਸੀ । ਗਾਇਕਾਂ ਦਾ ਇਲਜ਼ਾਮ ਸੀ ਕਿ ਸਰਕਾਰ ਨੇ ਇਹ ਕਾਰਵਾਈ ਇਸ ਖੁੰਦਕ ਵਿੱਚ ਕੀਤੀ ਹੈ ।

Related Post