ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬੀ ਮਿਊਜ਼ਿਕ ਜਗਤ ਦੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ, ਕਰਨ ਔਜਲਾ ਨੇ ਬਣਵਾਇਆ ਹੋਇਆ ਸ਼ਹੀਦ ਊਧਮ ਸਿੰਘ ਦਾ ਟੈਟੂ

By  Lajwinder kaur July 31st 2020 01:01 PM -- Updated: July 31st 2020 01:12 PM

ਭਾਰਤ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ । ਅੱਜ ਸ਼ਹੀਦ ਊਧਮ ਸਿੰਘ ਦੀ 80ਵੀਂ ਸ਼ਹੀਦੀ ਵਰ੍ਹੇਗੰਢ ਹੈ । ਪੂਰਾ ਦੇਸ਼ ਸ਼ਹੀਦ ਊਧਮ ਸਿੰਘਦੀ ਸ਼ਹਾਦਤ ਨੂੰ ਪ੍ਰਣਾਮ  ਕਰ ਰਿਹਾ ਹੈ ।

ਪੰਜਾਬੀ ਮਿਊਜ਼ਿਕ ਜਗਤ ਦੀਆਂ ਹਸਤੀਆਂ ਨੇ ਆਪੋ ਆਪਣੇ ਤਰੀਕੇ ਨਾਲ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਹੀਦ ਊਧਮ ਸਿੰਘ ਦੀ ਇੱਕ ਤਸਵੀਰ ਸਾਂਝੀ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਉਧਰ ਪੰਜਾਬੀ ਗੀਤਕਾਰ ਤੇ ਗਾਇਕ ਕਰਨ ਔਜਲਾ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਪ੍ਰਣਾਮ ਕੀਤਾ ਹੈ । ਇਸ ਲਈ ਹੀ ਉਨ੍ਹਾਂ ਨੇ ਆਪਣੀ ਬਾਂਹ ‘ਤੇ ਸ਼ਹੀਦ ਊਧਮ ਸਿੰਘ ਦੇ ਗੁੰਦਵਾਏ ਟੈਟੂ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ।

13 ਮਾਰਚ 1940 ਦਾ ਦਿਨ, ਜਿਸ ਦਿਨ ਊਧਮ ਸਿੰਘ ਨੇ ਲੰਡਨ ਵਿੱਚ ਮਾਇਕਲ ਉਡਵਾਇਰ ਨੂੰ ਗੋਲੀ ਮਾਰ ਕੇ ਜਲਿਆਂਵਾਲਾ ਬਾਗ ਦੇ ਕਤਲਾਮ ਦਾ ਬਦਲਾ ਲਿਆ ਸੀ । ਊਧਮ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ 31 ਜੁਲਾਈ 1940 ਨੂੰ ਲੰਡਨ ਦੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਸੀ।

Related Post