ਵਾਰ-ਵਾਰ ਦੇਖਿਆ ਜਾ ਰਿਹਾ ਹੈ ਰੇਸ਼ਮ ਸਿੰਘ ਅਨਮੋਲ ਦਾ ਇਹ ਵੀਡੀਓ, ਕਾਰ ਨੂੰ ਸਜਾਇਆ ਕਿਸਾਨੀ ਝੰਡੇ ਨਾਲ
Lajwinder kaur
January 17th 2021 11:06 AM
ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਕਾਰ ‘ਤੇ ਕਿਸਾਨੀ ਝੰਡਾ ਲਗਾਉਂਦੇ ਹੋਏ ਨਜ਼ਰ ਆ ਰਹੇ ਨੇ । 
ਹੋਰ ਪੜ੍ਹੋ: ਬੀ ਪਰਾਕ ਨੇ ਮਨਾਈ ਬੇਟੇ ਦੀ ਪਹਿਲੀ ਲੋਹੜੀ, ਰੇਸ਼ਮ ਸਿੰਘ ਅਨਮੋਲ ਨੇ ਸੈਲੀਬ੍ਰੇਸ਼ਨ ਦੀ ਵੀਡੀਓ ਸ਼ੇਅਰ ਕਰਕੇ ਦਿੱਤੀ ਵਧਾਈ
ਵੀਡੀਓ ਚ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਕਿਸਾਨੀ ਗੀਤ ਪੰਜਾਬ ਬੋਲਦਾ ਸੁਣਨ ਨੂੰ ਮਿਲ ਰਿਹਾ ਹੈ । ਕੁਝ ਹੀ ਸਮੇਂ ‘ਚ ਇਸ ਵੀਡੀਓ ਨੂੰ ਵੱਡੀ ਗਿਣਤੀ ‘ਚ ਲੋਕ ਦੇਖ ਚੁੱਕੇ ਨੇ।

ਦੱਸ ਦਈਏ ਰੇਸ਼ਮ ਸਿੰਘ ਅਨਮੋਲ ਵੀ ਦਿੱਲੀ ਕਿਸਾਨੀ ਸੰਘਰਸ਼ ਚ ਆਪਣੀ ਸੇਵਾਵਾਂ ਨਿਭਾ ਰਹੇ ਨੇ । ਉਹ ਵੀ ਕਿਸਾਨਾਂ ਦੀ ਸੇਵਾ ਕਰਦੇ ਹੋਏ ਨਜ਼ਰ ਆਏ ਸੀ। ਦੱਸ ਦਈਏ ਪਿਛਲੇ ਦੋ ਮਹੀਨਿਆਂ ਦੇ ਲਗਪਗ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੇ ਨੇ।

View this post on Instagram