ਆਪਣੇ ਖੇਤਾਂ ‘ਚ ਕੰਮ ਕਰਦੇ ਹੋਏ ਨਜ਼ਰ ਆਏ ਰੇਸ਼ਮ ਸਿੰਘ ਅਨਮੋਲ, ਵੀਡੀਓ ਕੀਤਾ ਸਾਂਝਾ

By  Shaminder April 15th 2021 01:43 PM

ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਸ ਨੇ ਇੱਕ ਨਵਾਂ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਰੇਸ਼ਮ ਸਿੰਘ ਅਨਮੋਲ ਆਪਣੇ ਖੇਤਾਂ ‘ਚ ਤੂੜੀ ਤੰਦ ਸਾਂਭਦੇ ਹੋਏ ਨਜ਼ਰ ਆ ਰਹੇ ਹਨ ।

Resham singh Image From Resham Singh Anmol's Instagram

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਧਾਰਮਿਕ ਗੀਤ ‘ਗੁਰੂ ਤੇਗ ਬਹਾਦਰ ਆਏ ਨੇ’

resham Image From Resham Singh Anmol's Instagram

ਇਸ ਵੀਡੀਓ ਦੇ ਬੈਕਗਰਾਊਂਡ ‘ਚ ਰੇਸ਼ਮ ਸਿੰਘ ਅਨਮੋਲ ਦਾ ਗੀਤ ਚੱਲ ਰਿਹਾ ਹੈ ।ਰੇਸ਼ਮ ਸਿੰਘ ਅਨਮੋਲ ਦੇ ਪ੍ਰਸ਼ੰਸਕਾਂ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ ।ਪ੍ਰਸ਼ੰਸਕ ਇਸ ‘ਤੇ ਕਮੈਂਟਸ ਕਰ ਰਹੇ ਹਨ ਅਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

Image From Rehsam Singh Anmol's Instagram

ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

 

View this post on Instagram

 

A post shared by Resham Singh Anmol (@reshamsinghanmol)

ਇਸ ਦੇ ਨਾਲ ਹੀ ਉਹ ਕਿਸਾਨ ਅੰਦੋਲਨ ‘ਚ ਵੀ ਸਰਗਰਮ ਹਨ । ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਸਮਰਥਨ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਧਰਨੇ ‘ਚ ਵੀ ਸ਼ਾਮਿਲ ਹੋਏ ਸਨ।

Related Post