ਹੜ੍ਹਾਂ ਦੀ ਮਾਰ ਸਹਿਣ ਵਾਲੇ ਲੋਕਾਂ ਦੀ ਮਦਦ ਕਰਨ ਵਾਲਿਆਂ ਦੀ ਰੇਸ਼ਮ ਸਿੰਘ ਅਨਮੋਲ ਨੇ ਇਸ ਤਰ੍ਹਾਂ ਕੀਤੀ ਸੇਵਾ

By  Shaminder September 14th 2019 10:56 AM

ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।ਇਸ ਵੀਡੀਓ 'ਚ ਉਹ ਹੜ੍ਹਾਂ ਦੀ ਮਾਰ ਹੇਠ ਆਉਣ ਵਾਲੇ ਲੋਕਾਂ ਦੀ ਮਦਦ ਕਰਨ ਵਾਲਿਆਂ ਦੇ ਨਾਲ ਨਜ਼ਰ ਆ ਰਹੇ ਨੇ ।

ਹੋਰ ਵੇਖੋ:ਕ੍ਰਿਕੇਟਰ ਸਾਥੀਆਂ ਨਾਲ ਪੰਜਾਬੀ ਗੀਤ ‘ਤੇ ਵਿਰਾਟ ਕੋਹਲੀ ਦਾ ਡਾਂਸ,ਰੇਸ਼ਮ ਸਿੰਘ ਅਨਮੋਲ ਨੇ ਸਾਂਝਾ ਕੀਤਾ ਵੀਡੀਓ

https://www.instagram.com/p/B2WmnjtHoL-/

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ "ਹੜ੍ਹਾਂ 'ਚ ਰਾਹਤ ਅਤੇ ਬਚਾਅ ਕਾਰਜ ਕਰਨ ਵਾਲੀ ਸਾਡੀ ਪੰਜਾਬ ਟੀਮ,ਮੇਰੇ ਇਲਾਕੇ ਦੇ ਸਤਿਕਾਰਯੋਗ ਇਨਸਾਨ ਜਿਨ੍ਹਾਂ ਨੇ ਪੰਜਾਬ 'ਚ ਆਏ ਹੜ੍ਹਾਂ ਦੌਰਾਨ ਲੋਕਾਂ ਲਈ ਤਨ ਮਨ ਧਨ ਤੋਂ ਸੇਵਾ ਕੀਤੀ ਅੱਜ ਇਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ,ਬਾਬਾ ਜੀ ਪਹਿਲੀ ਵਾਰ ਸਬਵੇ 'ਤੇ ਆਏ" ਇਸ ਦੌਰਾਨ ਰੇਸ਼ਮ ਸਿੰਘ ਅਨਮੋਲ ਨੇ ਪੂਰੀ ਟੀਮ ਦੀ ਆਉ ਭਗਤ ਕੀਤੀ ਅਤੇ ਸਭ ਨੂੰ ਜੀ ਆਇਆਂ ਕਿਹਾ ।

https://www.instagram.com/p/B2BHQF_nrwC/

ਸਭ ਨੂੰ ਖਾਣਾ ਖੁਆਇਆ ਅਤੇ ਆਪਣੀ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ । ਦੱਸ ਦਈਏ ਕਿ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

https://www.instagram.com/p/B133i5knsY6/

ਰੇਸ਼ਮ ਸਿੰਘ ਅਨਮੋਲ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਨੇ । ਉਹ ਇੱਕ ਜ਼ਮੀਨ ਨਾਲ ਜੁੜੇ ਕਲਾਕਾਰ ਨੇ ਅਤੇ ਉਨ੍ਹਾਂ ਦੀ ਇਹ ਨਿਮਰਤਾ ਅਤੇ ਹਲੀਮੀ ਸਰੋਤਿਆਂ ਨੂੰ ਵੀ ਬੇਹੱਦ ਪਸੰਦ ਹੈ ।

Related Post