ਰੇਸ਼ਮ ਸਿੰਘ ਅਨਮੋਲ ਦਾ ਨਵਾਂ ਗੀਤ ‘2 ਪਰਸੈਂਟ’ ਹੋਇਆ ਰਿਲੀਜ਼

By  Shaminder December 17th 2020 05:18 PM

ਰੇਸ਼ਮ ਸਿੰਘ ਅਨਮੋਲ ਦਾ ਨਵਾਂ ਗੀਤ ‘2 ਪਰਸੈਂਟ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਜੱਸ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ‘ਚ ਪੰਜਾਬੀਆਂ ਵੱਲੋਂ ਕੀਤੀ ਜਾਣ ਵਾਲੀ ਮਨੁੱਖਤਾ ਦੀ ਸੇਵਾ ਨੂੰ ਦਰਸਾਇਆ ਗਿਆ ਹੈ ਕਿ ਪੰਜਾਬੀਆਂ ਦੀ ਗਿਣਤੀ ਬੇਸ਼ੱਕ ਬਹੁਤ ਘੱਟ ਹੈ, ਪਰ ਏਨਾਂ ‘ਚ ਸੇਵਾ ਦਾ ਜਜ਼ਬਾ 100 ਪਰਸੈਂਟ ਹੈ ।

Resham Singh Anmol

ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਦੇ ਨਾਲ ਹੀ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਗਈਆਂ ਹਨ ਕਿ ਜਿਨ੍ਹਾਂ ਨੂੰ ਖਾੜਕੂ ਤੇ ਅੱਤਵਾਦੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ । ਉਹੀ ਸਰਬੱਤ ਦੇ ਭਲੇ ਤੇ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ ।

ਹੋਰ ਪੜ੍ਹੋ : ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਭਾਬੀ ਨੂੰ ਵੈਡਿੰਗ ਐਨੀਵਰਸਿਰੀ ‘ਤੇ ਦਿੱਤੀ ਵਧਾਈ

farmer

ਦੱਸ ਦਈਏ ਕਿ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਵੱਲੋਂ ਅਤੇ ਖਾਲਸਾ ਏਡ ‘ਤੇ ਹੋਰ ਕਈ ਸੰਸਥਾਵਾਂ ਵੱਲੋਂ ਲੰਗਰ ਚਲਾਏ ਜਾ ਰਹੇ ਹਨ ।

farmer sewa

ਜਿਸ ‘ਚ ਧਰਨੇ ‘ਚ ਸ਼ਾਮਿਲ ਲੋਕ ਹੀ ਨਹੀਂ, ਬਲਕਿ ਦਿੱਲੀ ‘ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੀ ਲੰਗਰ ਛਕਾਇਆ ਜਾ ਰਿਹਾ ਹੈ ।

 

View this post on Instagram

 

A post shared by Resham Singh Anmol (@reshamsinghanmol)

 

Related Post