ਰੀਆ ਚੱਕਰਵਰਤੀ ਨੂੰ ਵੱਡਾ ਝਟਕਾ! ਹਾਲੇ ਜੇਲ੍ਹ ‘ਚ ਹੀ ਰਹੇਗੀ ਰੀਆ ਚੱਕਰਵਰਤੀ, ਡਰੱਗਸ ਮਾਮਲੇ ‘ਚ ਨਹੀਂ ਮਿਲੀ ਜ਼ਮਾਨਤ

By  Shaminder September 11th 2020 02:26 PM -- Updated: September 11th 2020 04:03 PM

ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਮਾਮਲੇ ਦੀ ਮੁੱਖ ਮੁਲਜ਼ਮ ਰੀਆ ਚੱਕਰਵਰਤੀ ਇੱਕ ਤੋਂ ਬਾਅਦ ਇੱਕ ਮੁਸੀਬਤ ‘ਚ ਘਿਰਦੀ ਹੋਈ ਨਜ਼ਰ ਆ ਰਹੀ ਹੈ ।ਬੀਤੇ ਦਿਨੀਂ ਉਸ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ।

ਇਸ ਦੇ ਨਾਲ ਹੀ ੳੇੁਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਣੇ 6 ਜਣਿਆਂ ਨੂੰ ਟੀਮ ਨੇ ਗ੍ਰਿਫਤਾਰ ਕੀਤਾ ਸੀ , ਸ਼ੁੱਕਰਵਾਰ ਨੂੰ ਇਨ੍ਹਾਂ ਦੀ ਜ਼ਮਾਨਤ 'ਤੇ ਸੁਣਵਾਈ ਹੋਈ ਜਿਸ ਨੂੰ ਖਾਰਜ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਰੀਆ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ । ਜਿਸ ‘ਤੇ ਸ਼ੁੱਕਰਵਾਰ ਨੂੰ ਇਨ੍ਹਾਂ ਦੀ ਜ਼ਮਾਨਤ ‘ਤੇ ਸੁਣਵਾਈ ਹੋਈ, ਜਿਸ ਨੂੰ ਖਾਰਿਜ ਕਰ ਦਿੱਤਾ ਗਿਆ ਹੈ ।

https://twitter.com/ANI/status/1304308629177155584

ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨਾਲ ਜੁੜੇ ਡਰੱਗ ਦਾ ਮੋੜ ਆਉਣ ਤੋਂ ਬਾਅਤ ਰੀਆ ਹੀ ਨਹੀਂ ਉਸ ਦੇ ਭਰਾ ਸ਼ੌਵਿਕ ਸਮੇਤ ਹੋਰਨਾਂ ਮੁਲਜ਼ਮਾਂ ਨੂੰ ਵੀ ਬੇਲ ਨਹੀਂ ਮਿਲੀ ਹੈ। ਰੀਆ ਫਿਲਹਾਲ ਮੁੰਬਈ ਦੀ ਭਾਏਖਲਾ ਜੇਲ੍ਹ ‘ਚ ਹੈ ।

ਮੰਨਿਆ ਜਾ ਰਿਹਾ ਹੈ ਕਿ ਐੱਨਡੀਪੀਐੱਸ ਐਕਟ ਦੀ ਧਾਰਾ 27 ਏ ਦੇ ਕਾਰਨ ਹੈ। ਇਸ ਕਾਨੂੰਨ ਤਹਿਤ 10 ਸਾਲ ਦੀ ਸਜ਼ਾ ਦੀ ਵਿਵਸਥਾ ਹੈ ਤੇ ਅਜਿਹੇ ਮੁਲਜ਼ਮ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਇਸ ਤੋਂ ਪਹਿਲਾਂ ਕੇਸ ਦੀ ਮੁੰਬਈ ਸੈਸ਼ਨ ਕੋਰਟ 'ਚ ਸੁਣਵਾਈ ਹੋਈ। ਕੋਰਟ ਨੇ ਫ਼ੈਸਲਾ ਸ਼ੁੱਕਰਵਾਰ ਤਕ ਲਈ ਸੁਰੱਖਿਅਤ ਰੱਖ ਲਿਆ ਸੀ।

ਵੀਰਵਾਰ ਦੀ ਸੁਣਵਾਈ ਦੌਰਾਨ ਐੱਨਸੀਬੀ ਦੇ ਵਕੀਲ ਨੇ ਕਿਹਾ ਸੀ ਕਿ ਰੀਆ ਚੱਕਰਵਰਤੀ ਨੂੰ ਫਿਲਹਾਲ ਜ਼ਮਾਨਤ ਦੇਣਾ ਠੀਕ ਨਹੀਂ ਹੋਵੇਗਾ ਕਿਉਂਕਿ ਮਾਮਲੇ ਦੀ ਜਾਂਚ ਜਾਰੀ ਹੈ।

ਰੀਆ ਨਾਲ ਹੋਈ ਪੁੱਛਗਿੱਛ ਦੇ ਆਧਾਰ 'ਤੇ ਹੀ ਜਾਂਚ ਅੱਗੇ ਵਧ ਰਹੀ ਹੈ। ਰੀਆ ਇਕ ਵੱਡੇ ਡਰੱਗ ਨੈੱਟਵਰਕ ਦਾ ਹਿੱਸਾ ਰਹੀ ਹੈ।

 

Related Post