ਇਹ ਹਨ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰਾਂ ਦੀਆਂ ਤਸਵੀਰਾਂ, ਇਨ੍ਹਾਂ ਵਿੱਚੋਂ ਇੱਕ ਦੀ ਹਾਲ ਹੀ ਦੇ ਦਿਨਾਂ ‘ਚ ਹੋਈ ਹੈ ਮੌਤ
Shaminder
June 9th 2020 12:50 PM
ਅਦਾਕਾਰ ਰਿਸ਼ੀ ਕਪੂਰ ਜਿਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਸਨ । ਉਨ੍ਹਾਂ ਦਾ ਦਿਹਾਂਤ ਪਿਛਲੇ ਦਿਨੀਂ ਹੋ ਗਿਆ ਸੀ । ਦਿਹਾਂਤ ਤੋਂ ਬਾਅਦ ਅਦਾਕਾਰ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਵਾਇਰਲ ਹੋ ਰਹੇ ਨੇ । ਜੋ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੇ ਨੇ । ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਇਹ ਵੀ ਮਲਾਲ ਹੈ ਕਿ ਅਦਾਕਾਰ ਹੁਣ ਮੁੜ ਕੇ ਕਦੇ ਵੀ ਪਰਦੇ ‘ਤੇ ਕਿਸੇ ਨਵੀਂ ਫ਼ਿਲਮ ‘ਚ ਉਨ੍ਹਾਂ ਨੂੰ ਵਿਖਾਈ ਨਹੀਂ ਦੇਣਗੇ ।