ਰੌਸ਼ਨ ਪ੍ਰਿੰਸ ਤੇ ਰੁਬੀਨਾ ਬਾਜਵਾ ਦੀ ਨਵੀਂ ਫ਼ਿਲਮ ਦੀ ਸ਼ੂਟਿੰਗ ਹੋਈ ਸ਼ੁਰੂ

By  Rupinder Kaler November 23rd 2019 10:44 AM

ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਦੀ ਨਵੀਂ ਫ਼ਿਲਮ ‘ਬਿਊਟੀਫੁਲ ਬਿੱਲੋ’ ਦਾ ਸ਼ੂਟਿੰਗ ਸ਼ੁਰੂ ਹੋ ਗਈ ਹੈ । ਜਿਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ । ਰੌਸ਼ਨ ਪ੍ਰਿੰਸ ਦੇ ਨਾਲ ਇਸ ਫ਼ਿਲਮ ਵਿੱਚ ਰੁਬੀਨਾ ਬਾਜਵਾ ਤੇ ਨੀਰੂ ਬਾਜਵਾ ਨਜ਼ਰ ਆਉਣਗੇ । ਇਹ ਫ਼ਿਲਮ ਨੀਰੂ ਬਾਜਵਾ ਐਨਟਰਟੇਨਮੈਂਟ, ਓਮ ਜੀ ਸਟਾਰ ਸਟੂਡੀਓ ਤੇ ਸਰੀਨ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਹੈ ।

https://www.instagram.com/p/B5LHw3XgciZ/

ਇਸ ਫ਼ਿਲਮ ਨੂੰ ਅਮਰਿਤ ਰਾਜ ਚੱਡਾ ਡਾਇਰੈਕਟ ਕਰ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਰੌਸ਼ਨ ਪ੍ਰਿੰਸ ਇਸ ਫ਼ਿਲਮ ਤੋਂ ਪਹਿਲਾਂ ਰੁਬੀਨਾ ਬਾਜਵਾ ਨਾਲ ਕਈ ਫ਼ਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ । ਇਸ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ । ਰੌਸ਼ਨ ਪ੍ਰਿੰਸ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਏਨੀਂ ਦਿਨੀਂ ਆਪਣੀ ਨਵੀਂ ਫ਼ਿਲਮ ਦੀ ਸੂਟਿੰਗ ਵਿੱਚ ਰੁੱਝੇ ਹੋਏ ਹਨ ।

https://www.instagram.com/p/B4BzeJoAiCf/

Sehar’ ਟਾਈਟਲ ਹੇਠ ਬਣ ਰਹੀ ਇਸ ਫ਼ਿਲਮ ਦੀ ਸ਼ੂਟਿੰਗ ਯੂਰਪ ਦੇ ਸ਼ਹਿਰ ਹੰਗਰੀ ਵਿੱਚ ਚੱਲ ਰਹੀ ਹੈ । ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ ਦੇ ਨਾਲ ਸਾਵਨ ਰੂਪੋਵਾਲੀ, ਨਵ ਬਾਜਵਾ, ਧੀਰਜ ਕੁਮਾਰ, ਸਾਰਾ ਗੁਰਪਾਲ, ਜਸਵੰਤ ਰਾਠੌਰ ਤੇ ਨਿਰਮਲ ਰਿਸ਼ੀ ਸਮੇਤ ਹੋਰ ਕਈ ਵੱਡੇ ਅਦਾਕਾਰ ਦਿਖਾਈ ਦੇਣਗੇ । ਇਹ ਫ਼ਿਲਮ ਸਿਰਾਜੁਦੀਨ ਅੰਸਾਰੀ ਦੇ ਡਾਇਰੈਕਸ਼ਨ ਵਿੱਚ ਬਣ ਰਹੀ ਹੈ ।

https://www.instagram.com/p/B4PZD4mhDME/

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਫ਼ਿਲਮ ਤੋਂ ਇਲਾਵਾ ਰੌਸ਼ਨ ਪ੍ਰਿੰਸ ਗਿੱਪੀ ਗਰੇਵਾਲ ਦੀ ਫ਼ਿਲਮ ਵਿੱਚ ਵੀ ਕੰਮ ਕਰ ਰਹੇ ਹਨ ਤੇ ਹੁਣ ਉਹਨਾਂ ਦੀ ਇਸ ਨਵੀਂ ਫ਼ਿਲਮ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ । ਉਹ ਇਹ ਜਾਨਣ ਲਈ ਉਤਾਵਲੇ ਹਨ ਕਿ ਇਸ ਫ਼ਿਲਮ ਵਿੱਚ ਉਹ ਕਿਸ ਤਰ੍ਹਾਂ ਦਾ ਕਿਰਦਾਰ ਕਰ ਰਹੇ ਹਨ ।

Related Post