ਰੌਸ਼ਨ ਪ੍ਰਿੰਸ ਦੇ ਨਵੇਂ ਗੀਤ ‘BEWAFAIYAN’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Lajwinder kaur
August 28th 2020 05:38 PM
ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਜੋ ਕਿ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ‘ਬੇਵਫਾਈਆਂ’ (Bewafaiyan) ਟਾਈਟਲ ਹੇਠ ਉਹ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ । ਗੀਤ ਦੇ ਪੋਸਟਰ ਤੋਂ ਬਾਅਦ ਹੁਣ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਟੀਜ਼ਰ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ।