ਰੁਬੀਨਾ ਬਾਜਵਾ ਇੰਡੋਨੇਸ਼ੀਆ ‘ਚ ਆਪਣੇ ਦੋਸਤ ਨਾਲ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਤਸਵੀਰਾਂ ਹੋ ਰਹੀਆਂ ਨੇ ਖੂਬ ਵਾਇਰਲ
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਰੁਬੀਨਾ ਬਾਜਵਾ ਏਨੀਂ ਦਿਨੀਂ ਆਪਣੇ ਬੁਆਏ ਫ੍ਰੈਂਡ ਗੁਰਬਖ਼ਸ਼ ਸਿੰਘ ਚਾਹਲ ਦੇ ਨਾਲ ਇੰਡੋਨੇਸ਼ੀਆ ਦੇ ਬਾਲੀ ‘ਚ ਛੁੱਟੀਆਂ ਦਾ ਲੁਤਫ ਉੱਠਾ ਰਹੇ ਹਨ। ਜਿਸ ਦੀਆਂ ਕੁਝ ਤਸਵੀਰਾਂ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।
View this post on Instagram
ਹੋਰ ਵੇਖੋ:ਪੰਜਾਬੀ ਲਹਿੰਗੇ 'ਚ ਨਜ਼ਰ ਆਈ ‘ਸਾਂਝ’, ਕੁਲਵਿੰਦਰ ਬਿੱਲਾ ਨੇ ਸ਼ੇਅਰ ਕੀਤੀ ਆਪਣੀ ਧੀ ‘ਸਾਂਝ’ ਦੀ ਤਸਵੀਰ
ਇਸ ਤੋਂ ਇਲਾਵਾ ਰੁਬੀਨਾ ਬਾਜਵਾ ਤੇ ਗੁਰਬਖ਼ਸ਼ ਸਿੰਘ ਚਾਹਲ ਨੇ ਆਪਣੇ-ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਖੁਸ਼ਨੁਮਾ ਪਲਾਂ ਦੀਆਂ ਤਸਵੀਰਾਂ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕੀਤੀਆਂ ਹਨ। ਦੋਵਾਂ ਦੀ ਰੋਮਾਂਟਿਕ ਕਮਿਸਟਰੀ ਫੈਨਜ਼ ਨੂੰ ਖੂਬ ਪਸੰਦ ਆ ਰਹੀ ਹੈ।
View this post on Instagram
ਜੇ ਗੱਲ ਕਰੀਏ ਰੁਬੀਨਾ ਬਾਜਵਾ ਦੇ ਵਰਕ ਫਰੰਟ ਦੀ ਤਾਂ ਅਗਲੇ ਸਾਲ ਉਹ ਕੁਲਵਿੰਦਰ ਬਿੱਲਾ ਦੇ ਨਾਲ ‘ਪ੍ਰਾਹੁਣਿਆਂ ਨੂੰ ਦਫਾ ਕਰੋ’ ਤੇ ਰੌਸ਼ਨ ਪ੍ਰਿੰਸ ਦੇ ਨਾਲ ‘ਬਿਊਟੀਫੁੱਲ ਬਿੱਲੋ’ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਹਾਲ ਹੀ ‘ਚ ਉਹ ਨਾਨਕਾ ਮੇਲ ਟਾਈਟਲ ਹੇਠ ਆਈ ਫ਼ਿਲਮ ‘ਚ ਰੌਸ਼ਨ ਪ੍ਰਿੰਸ ਦੇ ਨਾਲ ਨਜ਼ਰ ਆਏ ਸਨ। ਇਸ ਤੋਂ ਇਲਾਵਾ ਪੰਜਾਬੀ ਫ਼ਿਲਮ ‘ਗਿੱਦੜ ਸਿੰਗੀ’ ‘ਚ ਉਹ ਜੌਰਡਨ ਸੰਧੂ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਏ ਸਨ।