ਕਿਸਾਨੀ ਗੀਤ ‘26 ਨੂੰ ਦਿੱਲੀ’ ਦੇ ਨਾਲ ਗਾਇਕਾ ਰੁਪਿੰਦਰ ਹਾਂਡਾ ਨੇ ਪਾਈ ਧੱਕ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

By  Lajwinder kaur January 24th 2021 10:44 AM

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਹੈ । ਉਹ ‘26 ਨੂੰ ਦਿੱਲੀ’ (26 nu dilli) ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਨੇ । pic of rupinders handa new farming song

ਹੋਰ ਪੜ੍ਹੋ :ਜਪਜੀ ਖਹਿਰਾ ਸਿੰਘੂ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਆਈ ਨਜ਼ਰ, ਐਕਟਰੈੱਸ ਦਿੱਲੀ ਕਿਸਾਨ ਮੋਰਚੇ ‘ਚ ਦੇ ਰਹੀ ਹੈ ਆਪਣੀ ਸੇਵਾ

ਇਸ ਗੀਤ ਦੇ ਬੋਲ Teji Sarao ਨੇ ਲਿਖੇ ਨੇ ਤੇ ਮਿਊਜ਼ਿਕ Jassi X ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Ghaint Productions ਵੱਲੋਂ ਤਿਆਰ ਕੀਤਾ ਗਿਆ ਹੈ । ਗਾਣੇ ਦਾ ਵੀਡੀਓ ਦਿੱਲੀ ਕਿਸਾਨੀ ਮੋਰਚੇ ‘ਚ ਹੀ ਸ਼ੂਟ ਕੀਤਾ ਗਿਆ ਹੈ । ਗੀਤ ‘ਚ ਗਾਇਕਾ ਰੁਪਿੰਦਰ ਹਾਂਡਾ ਨੇ ਹੰਕਾਰੀ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ ।

inside pic of rupinder handa

ਇਹ ਕਿਸਾਨੀ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਅੰਦੋਲਨ ਕਰ ਰਹੇ ਨੇ ।

inside picture of 26 nu dilli

Related Post