ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ ਰੁਪਿੰਦਰ ਹਾਂਡਾ ਨੇ ਦਿੱਤੀ ਸ਼ਰਧਾਂਜਲੀ

By  Shaminder December 14th 2020 04:23 PM -- Updated: December 14th 2020 06:09 PM

ਕਿਸਾਨਾਂ ਦਾ ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਜਾਰੀ ਹੈ । ਇਸ ਧਰਨੇ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋਈ । ਉਨ੍ਹਾਂ ਕਿਸਾਨਾਂ ਨੂੰ ਯਾਦ ਕਰਦੇ ਹੋਏ ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਹੈ ।

rupinder handa

ਇਸ ਕਿਸਾਨ ਅੰਦੋਲਨ ‘ਚ ਜਨਕ ਰਾਜ ਜੋ ਕਿ ਜੋ ਕਿ ਧਰਨੇ ਪ੍ਰਦਰਸ਼ਨ ‘ਚ ਮਕੈਨਿਕ ਦੇ ਤੌਰ ‘ਤੇ ਸੇਵਾ ਲਈ ਗਿਆ ਸੀ ਦਾ ਵੀ ਦਿਹਾਂਤ ਹੋ ਗਿਆ ਸੀ, ਇਸ ਤੋਂ ਇਲਾਵਾ ਕਿਸਾਨ ਗੱਜਣ ਸਿੰਘ, ਗੁਰਜੰਟ ਸਿੰਘ, ਸੁਖਬੀਰ ਸਿੰਘ, ਮੇਵਾ ਸਿੰਘ ਤੋਂ ਇਲਾਵਾ ਹਰਿਆਣਾ ਦੇ ਕਿਸਾਨ ਵੀ ਸ਼ਾਮਿਲ ਸਨ ।

ਹੋਰ ਪੜ੍ਹੋ : ਕਿਸਾਨਾਂ ਨੂੰ ਨਛੇੜੀ ਤੇ ਡਫਰ ਦੱਸਣ ਵਾਲੀ ਪਾਇਲ ਰੋਹਤਗੀ ਨੂੰ ਰੁਪਿੰਦਰ ਹਾਂਡਾ ਨੇ ਦਿੱਤਾ ਠੋਕਵਾਂ ਜਵਾਬ

farmers_protest

ਇਸ ਧਰਨੇ ਪ੍ਰਦਰਸ਼ਨ ਦੌਰਾਨ ਹੁਣ ਤੱਕ 11 ਕਿਸਾਨਾਂ ਦਾ ਦਿਹਾਂਤ ਹੋ ਚੁੱਕਿਆ ਹੈ । ਪਿਛਲੇ 18 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ।

farmer

ਇਸ ਦੇ ਨਾਲ ਹੀ ਸਰਕਾਰ ਟੱਸ ਤੋਂ ਮੱਸ ਹੁੰਦੀ ਨਜ਼ਰ ਨਹੀਂ ਆ ਰਹੀ। ਸਰਕਾਰ ਦੇ ਇਸ ਰਵਈਏ ਕਰਕੇ ਆਪਣੀ ਮੰਗ ‘ਤੇ ਅੜੇ ਕਿਸਾਨ ਸੰਗਠਨਾਂ ਦੇ ਸਾਰੇ ਪ੍ਰਧਾਨਾਂ ਵਲੋਂ ਸੋਮਵਾਰ ਨੂੰ ਇੱਕ ਦਿਨ ਦੀ ਭੁੱਖ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ।

 

View this post on Instagram

 

A post shared by Rupinder Handa (@rupinderhandaofficial)

Related Post