ਵੀਤ ਬਲਜੀਤ ਦਾ ਲਿਖਿਆ ਤੇ ਕੈਲਾਸ਼ ਖੇਰ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼ ‘ਸਾਕ’ ਫ਼ਿਲਮ ਦਾ ‘ਵੇ ਸੱਜਣਾ’ ਗਾਣਾ

By  Lajwinder kaur August 19th 2019 02:42 PM

ਪੰਜਾਬੀ ਗੀਤਕਾਰ, ਗਾਇਕ ਤੇ ਅਦਾਕਾਰ ਵੀਤ ਬਲਜੀਤ ਜਿਨ੍ਹਾਂ ਦੇ ਲਿਖੇ ਗਾਣੇ ਨੂੰ ਬਾਲੀਵੁੱਡ ਦੇ ਦਿੱਗਜ ਗਾਇਕ ਕੈਲਾਸ਼ ਖੇਰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਣਗੇ। ਜੀ ਹਾਂ ਉਨ੍ਹਾਂ ਦਾ ਲਿਖਿਆ ਗੀਤ ਪੰਜਾਬੀ ਫ਼ਿਲਮ ‘ਸਾਕ’ ‘ਚ ਸੁਣਨ ਨੂੰ ਮਿਲੇਗਾ। ‘ਵੇ ਸੱਜਣਾ’ ਗਾਣਾ ਵੀਤ ਬਲਜੀਤ ਦੀ ਕਲਮ ‘ਚੋਂ ਨਿਕਲਿਆ ਹੈ। ਇਸ ਗਾਣੇ ਦੀ ਛੋਟੀ ਜਿਹੀ ਝਲਕ ਸਾਹਮਣੇ ਆਈ ਹੈ। ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੂ-ਬ-ਰੂ ਹੋ ਜਾਵੇਗਾ। ਇਸ ਗਾਣੇ ਨੂੰ ਮੈਂਡੀ ਤੱਖਰ ਤੇ ਜੋਬਲਪ੍ਰੀਤ ਸਿੰਘ ਉੱਤੇ ਫਿਲਮਾਇਆ ਗਿਆ ਹੈ।

ਹੋਰ ਵੇਖੋ:ਆਰ ਨੇਤ ਆਪਣੇ ਨਵੇਂ ਗੀਤ ‘ਰੈੱਡ ਬੱਤੀਆਂ’ ਨਾਲ ਪਾ ਰਹੇ ਨੇ ਧੱਕ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਇਸ ਗਾਣੇ ਦਾ ਮਿਊਜ਼ਿਕ ਓਂਕਾਰ ਮਿਨਹਾਸ ਹੋਰਾਂ ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ ਵ੍ਹਾਇਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ। ਸਾਕ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਮੈਂਡੀ ਤੱਖਰ ਤੇ ਜੋਬਨਪ੍ਰੀਤ ਸਿੰਘ ਨਜ਼ਰ ਆਉਣਗੇ। ਇਨ੍ਹਾਂ ਦੋਵਾਂ ਤੋਂ ਇਲਾਵਾ ਫ਼ਿਲਮ ‘ਚ ਮੁਕੁਲ ਦੇਵ, ਸੋਨਪ੍ਰੀਤ ਜਵੰਦਾ, ਦਿਲਾਵਰ ਸਿੱਧੂ, ਰੁਪਿੰਦਰ ਰੂਪੀ, ਮਹਾਬੀਰ ਭੁੱਲਰ ਸਣੇ ਹੋਰ ਕਈ ਅਦਾਕਾਰ ਵੀ ਨਜ਼ਰ ਆਉਣਗੇ। ਇਹ ਫ਼ਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ।

Related Post