ਕਈ ਬਿਮਾਰੀਆਂ ਨੂੰ ਦੂਰ ਰੱਖਦਾ ਹੈ ਕੇਸਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

By  Rupinder Kaler February 8th 2021 05:17 PM

ਕਸ਼ਮੀਰੀ ਕੇਸਰ ਵਿੱਚ ਕੁਝ ਅਜਿਹੇ ਤੱਤ ਹੁੰਦੇ ਹਨ ਜਿਹੜੇ ਕਈ ਬਿਮਾਰੀਆਂ ਨੂੰ ਦੂਰ ਕਰਦੇ ਹਨ । ਕੇਸਰ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ। ਜੇ ਤੁਹਾਨੂੰ ਪਾਚਨ ਪ੍ਰਣਾਲੀ ਸਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰ ਸਕਦੇ ਹੋ।

kashmiri-saffron

ਹੋਰ ਪੜ੍ਹੋ :

ਕੰਗਨਾ ਰਣੌਤ ਤੇ ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਟਵਿੱਟਰ ਤੇ ਭਿੜੇ, ਦਿਲਜੀਤ ਨੇ ਕੰਗਨਾ ਨੂੰ ਦੱਸਿਆ ਡਰਾਮੇਬਾਜ਼

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਗੰਗਾ ਨਦੀ ਕਿਨਾਰੇ ਕੀਤਾ ਜਾਪ, ਸਭ ਦੀ ਭਲਾਈ ਲਈ ਕੀਤੀ ਕਾਮਨਾ

kashmiri-saffron

ਇਹ ਤੁਹਾਡੇ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ। ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਇਸ ਵਿਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ। ਜੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਜੇ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।

Related Post