‘ਪਿੰਡਾਂ ਦੇ ਜਾਏ’ ਗੀਤ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਨੇ ਗਾਇਕ ਸੱਜਣ ਅਦੀਬ, ਦੇਖੋ ਵੀਡੀਓ

By  Lajwinder kaur August 21st 2020 03:23 PM

‘ਇਸ਼ਕਾਂ ਦੇ ਲੇਖੇ’ ਵਰਗੇ ਸੁਪਰ ਹਿੱਟ ਗੀਤ ਦੇਣ ਵਾਲੇ ਪੰਜਾਬੀ ਗਾਇਕ ਸੱਜਣ ਅਦੀਬ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ‘ਪਿੰਡਾਂ ਦੇ ਜਾਏ’ ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆਏ ਨੇ ।

ਇਸ ਗੀਤ ਦੇ ਬੋਲ ਮਨਵਿੰਦਰ ਮਾਨ ਨੇ ਲਿਖੇ ਤੇ ਮਿਊਜ਼ਿਕ ਐਲਡੀ ਫ਼ਾਜ਼ਿਲਕਾ ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ Jeona & Jogi ਨੇ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸੱਜਣ ਅਦੀਬ ਤੇ ਪੰਜਾਬੀ ਮਾਡਲ ਰਹਿਮਤ ਰਤਨ । ਇਸ ਗੀਤ ਨੂੰ ਸੱਜਣ ਅਦੀਬ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਉਹ ਇਸ ਤੋਂ ਪਹਿਲਾਂ ਵੀ ਬਿੱਲੀਆਂ ਅੱਖਾਂ, ਦਿਲ ਦਾ ਕੋਰਾ, ਦਰਸ਼ਨ ਮਹਿੰਗੇ, ਚੇਤਾ ਤੇਰਾ, ਰੰਗ ਦੀ ਗੁਲਾਬੀ ਵਰਗੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ‘ਲਾਈਏ ਜੇ ਯਾਰੀਆਂ’ ਫ਼ਿਲਮ ਦੇ ਨਾਲ ਪੰਜਾਬੀ ਫ਼ਿਲਮੀ ਦੁਨੀਆ ‘ਚ ਕਦਮ ਰੱਖ ਚੁੱਕੇ ਹਨ ਤੇ ਉਹ ਬਹੁਤ ਜਲਦ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।

Related Post