ਸੱਜਣ ਅਦੀਬ ਲੈ ਕੇ ਆ ਰਹੇ ਹਨ ਨਵਾਂ ਗਾਣਾ ‘ਇਸ਼ਕ ਤੋਂ ਵੱਧ ਕੇ’

By  Rupinder Kaler January 16th 2020 02:12 PM -- Updated: January 16th 2020 02:31 PM

‘ਦਿਲ ਦਾ ਕੋਰਾ’, ‘ਨਾਰਾਂ’ ਵਰਗੇ ਹੋਰ ਕਈ ਹਿੱਟ ਗੀਤ ਦੇਣ ਵਾਲੇ ਸੱਜਣ ਅਦੀਬ ਇੱਕ ਹੋਰ ਹਿੱਟ ਗਾਣਾ ਲੈ ਕੇ ਆ ਰਹੇ ਹਨ । ਜਿਸ ਦਾ ਪੋਸਟਰ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤਾ ਹੈ । ਸੱਜਣ ਅਦੀਬ ਦਾ ਇਹ ਗਾਣਾ ‘ਇਸ਼ਕ ਤੋਂ ਵੱਧ ਕੇ’ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ । ਸੱਜਣ ਅਦੀਬ ਨੇ ਆਪਣੇ ਗਾਣੇ ਦਾ ਜਿਸ ਤਰ੍ਹਾਂ ਦਾ ਟਾਈਟਲ ਤੇ ਪੋਸਟਰ ਸ਼ੇਅਰ ਕੀਤਾ ਹੈ ਉਸ ਤੋਂ ਲੱਗਦਾ ਹੈ ਕਿ ਇਹ ਗਾਣਾ ਸੈਡ ਰੋਮਾਂਟਿਕ ਗਾਣਾ ਹੋਵੇਗਾ ।

https://www.instagram.com/p/B7SUjxRHHS3/

ਇਸ ਗਾਣੇ ਦੇ ਬੋਲ ਬੱਬੂ ਨੇ ਲਿਖੇ ਹਨ ਤੇ ਗਾਣੇ ਦਾ ਮਿਊਜ਼ਿਕ ਮਿਕਸ ਸਿੰਘ ਨੇ ਤਿਆਰ ਕੀਤਾ ਹੈ । ਗਾਣੇ ਦਾ ਪੂਰਾ ਪ੍ਰੋਜੈਕਟ ਦਿਲਸ਼ੇਰ ਸਿੰਘ ਤੇ ਖੁਸ਼ਪਾਲ ਸਿੰਘ ਦੇ ਨਿਰਦੇਸ਼ਨ ਹੇਠ ਤਿਆਰ ਕੀਤਾ ਜਾ ਰਿਹਾ ਹੈ । ਇਹ ਗੀਤ 24 ਜਨਵਰੀ ਨੂੰ ਰਿਲੀਜ਼ ਕੀਤਾ ਜਾਵੇਗਾ ।

https://www.instagram.com/p/B7XmoKuHI5Y/

ਸੱਜਣ ਅਦੀਬ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਤੇ ਹੁਣ ਉਹ ਜਲਦੀ ਫ਼ਿਲਮ ਵਿੱਚ ਵੀ ਨਜ਼ਰ ਆਉਣ ਵਾਲੇ ਹਨ ਇਸ ਫ਼ਿਲਮ ਵਿੱਚ ਉਹਨਾਂ ਦੇ ਨਾਲ ਜਿੰਮੀ ਸ਼ੇਰਗਿੱਲ ਤੇ ਕੁਰਲਾਜ ਰੰਧਾਵਾ ਨਜ਼ਰ ਆਉਣਗੇ ।

https://www.instagram.com/p/B3lx6zdnI49/

 

Related Post