ਸਲਮਾਨ ਖ਼ਾਨ ਅਤੇ ਪਿਤਾ ਸਲੀਮ ਖ਼ਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ‘ਮੂਸੇਵਾਲਾ ਵਰਗਾ ਹਾਲ ਕਰਨ’ ਦੀ ਧਮਕੀ ਵਾਲਾ ਮਿਲਿਆ ਖਤ

By  PTC Punjabi Desk June 5th 2022 08:15 PM

Threat letter to Bollywood Actor Salman Khan, His father Salim Khan : ਬਾਲੀਵੁੱਡ ਅਭਿਨੇਤਾ ਸਲਮਾਨ ਖ਼ਾਨ ਆਪਣੀਆਂ ਫਿਲਮਾਂ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ।

ਹਾਲ ਹੀ 'ਚ ਸਰਕਾਰ ਨੇ Salman Khan ਦੀ ਸੁਰੱਖਿਆ ਵਧਾ ਦਿੱਤੀ ਸੀ। ਹੁਣ ਇੱਕ ਅਣਪਛਾਤੇ ਵਿਅਕਤੀ ਨੇ ਸਲਮਾਨ ਖ਼ਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖ਼ਾਨ ਨੂੰ ਚਿੱਠੀ ਲਿਖ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੰਬਈ ਪੁਲਸ ਨੇ ਬਾਂਦਰਾ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

sidhu moose wala death salman khan

ਹੋਰ ਪੜ੍ਹੋ : ਅੰਮ੍ਰਿਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਨਾਲ ਬਿਤਾਏ ਪਲਾਂ ਦਾ ਭਾਵੁਕ ਵੀਡੀਓ ਕੀਤਾ ਸਾਂਝਾ, ਕਿਹਾ-‘ਤੇਰੀ ਯਾਰੀ ਦੇ ਕਾਬਿਲ ਸੀ ਏਨਾਂ ਬਹੁਤ ਆ ਮੇਰੇ ਲਈ’

Salman Khan shares first look from ‘Kabhi Eid Kabhi Diwali’; shooting begins Image Source: Instagram

ਦੱਸਿਆ ਜਾ ਰਿਹਾ ਹੈ ਕਿ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੂੰ ਇਹ ਧਮਕੀ ਭਰਿਆ ਪੱਤਰ ਮਿਲਿਆ ਸੀ। ਇਸ ਤੋਂ ਬਾਅਦ ਸਲੀਮ ਖ਼ਾਨ ਨੇ ਮੁੰਬਈ ਦੇ ਬਾਂਦਰਾ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ। ਮੁੰਬਈ ਪੁਲਸ ਨੇ ਤੁਰੰਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਟਰਸ ਦੇ ਅਨੁਸਾਰ ਚਿੱਠੀ 'ਚ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਲਿਖਿਆ ਗਿਆ ਹੈ ਕਿ ਮੂਸੇਵਾਲਾ ਵਰਗਾ ਹਾਲ ਕਰਨ ਦੀ ਗੱਲ ਲਿਖੀ ਗਈ ਹੈ।

Lawrence Bishnoi, sidhu Moosewala and salman khan-min

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਵੀ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਲਾਰੈਂਸ ਬਿਸ਼ਨੋਈ ਉਹੀ ਵਿਅਕਤੀ ਹੈ ਜਿਸ 'ਤੇ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦਾ ਦੋਸ਼ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ।

ਹੋਰ ਪੜ੍ਹੋ : ਗਾਇਕ ਖੁਦਾ ਬਖਸ਼ ਨੇ ਸਿੱਧੂ ਮੂਸੇਵਾਲਾ ਦੀ ਯਾਦ ‘ਚ ਬਣਵਾਇਆ ਟੈਟੂ, ਬਾਂਹ ‘ਤੇ ਲਿਖਵਾਇਆ- ‘ਬਾਈ ਸਿੱਧੂ ਮੂਸੇਵਾਲਾ ਹਮੇਸ਼ਾ ਮੇਰੇ ਨਾਲ ਹੈ’

Related Post