ਆਪਣੇ ਪ੍ਰਸ਼ੰਸਕਾਂ ਦਾ ਪਿਆਰ ਦੇਖ ਕੇ ਰੋ ਪਏ ਸਲਮਾਨ ਖ਼ਾਨ, ਵੀਡੀਓ ਹੋ ਰਿਹਾ ਵਾਇਰਲ
Rupinder Kaler
December 28th 2019 11:58 AM
ਸਲਮਾਨ ਖ਼ਾਨ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ ਹੈ । ਉਹਨਾਂ ਨੇ ਆਪਣਾ ਜਨਮ ਦਿਨ ਆਪਣੇ ਪਰਿਵਾਰ ਤੇ ਦੋਸਤਾਂ ਨਾਲ ਮਨਾਇਆ । ਇਸ ਦੌਰਾਨ ਸਲਮਾਨ ਖ਼ਾਨ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਬਾਲਕਨੀ ਵਿੱਚ ਵੀ ਆਏ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵੀ ਖੂਬ ਵਾਇਰਲ ਹੋ ਰਿਹਾ ਹੈ । ਜਿਸ ਵਿੱਚ ਉਹ ਆਪਣੇ ਪ੍ਰਸ਼ੰਸਕਾਂ ਦਾ ਉਹਨਾਂ ਪ੍ਰਤੀ ਪਿਆਰ ਦੇਖ ਕੇ ਰੋ ਪਏ ਹਨ ।