ਗਾਇਕਾ ਕੌਰ-ਬੀ ਨੇ ਆਪਣੇ ਜਨਮ ਦਿਨ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਤੋਹਫਾ 

By  Rupinder Kaler July 5th 2019 12:49 PM

ਪੰਜਾਬੀ ਗਾਇਕਾ ਕੌਰ-ਬੀ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਇਸ ਖੁਸ਼ੀ ਦੇ ਮੌਕੇ ਤੇ ਉਹਨਾਂ ਨੇ ਆਪਣੇ ਪ੍ਰਸ਼ੰਸਕਾ ਨੂੰ ਬਹੁਤ ਹੀ ਪਿਆਰਾ ਜਿਹਾ ਤੋਹਫ਼ਾ ਦਿੱਤਾ ਹੈ । ਕੌਰ-ਬੀ ਨੇ ਆਪਣੇ ਜਨਮ ਦਿਨ ਤੇ ਆਪਣਾ ਨਵਾਂ ਗਾਣਾ ਰਿਲੀਨਜ਼ ਕੀਤਾ ਹੈ । ਸੰਧੂਰੀ ਰੰਗ ਟਾਈਟਲ ਹੇਠ ਰਿਲੀਜ਼ ਕੀਤੇ ਇਸ ਗਾਣੇ ਦੇ ਬੋਲ ਫ਼ਤਿਹ ਸ਼ੇਰਗਿੱਲ ਨੇ ਲਿਖੇ ਹਨ, ਜਦੋਂ ਕਿ ਗਾਣੇ ਦਾ ਮਿਊਜ਼ਿਕ ਲਾਡੀ ਗਿੱਲ ਨੇ ਤਿਆਰ ਕੀਤਾ ਹੈ । ਕੌਰ-ਬੀ ਦਾ ਇਹ ਗਾਣਾ ਵੀ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਪੰਜਾਬੀ ਮਿਊਜ਼ਿਕ ਸੁਣਨ ਵਾਲੇ ਇਸ ਗਾਣੇ ਨੂੰ ਲਗਾਤਾਰ ਸ਼ੇਅਰ ਤੇ ਲਾਈਕ ਕਰ ਰਹੇ ਹਨ ।

https://www.youtube.com/watch?v=b92660vecMc

ਕੌਰ ਬੀ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ  ਬਹੁਤ ਹੀ ਘੱਟ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖਾਸ ਜਗ੍ਹਾ ਬਣਾਈ ਹੈ । ਜਿੰਨੀ ਖੂਬਸੂਰਤ ਉਹ ਖੁਦ ਹੈ ਉਸ ਤੋਂ ਵੀ ਜਿਆਦਾ ਖੂਬਸੂਰਤ ਉਸਦੀ ਅਵਾਜ਼ ਹੈ । ਜਿਸਨੂੰ ਪੰਜਾਬੀ ਗੱਭਰੂ 'ਤੇ ਮੁਟਿਆਰਾਂ ਕਾਫੀ ਪਸੰਦ ਕਰਦੇ ਹਨ । ਉਹਨਾਂ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਕੌਰ ਬੀ ਦਾ ਜਨਮ 5 ਜੁਲਾਈ 1991 ਨੂੰ ਹੋਇਆ ।

https://www.instagram.com/p/BzflwmfnuX6/

ਉਨਾਂ ਦਾ ਅਸਲੀ ਨਾਮ ਬਲਜਿੰਦਰ ਕੌਰ ਹੈ ਪਰ ਮਿਊਜ਼ਿਕ ਇੰਡਸਟਰੀ 'ਚ ਉਨਾਂ ਨੂੰ ਕੌਰ ਬੀ ਦੇ ਨਾਂਅ ਨਾਲ ਜਾਣਿਆਂ ਜਾਂਦਾ ਹੈ। ਕੌਰ ਬੀ ਨਾਂਅ ਉਨ੍ਹਾਂ ਨੂੰ ਬੰਟੀ ਬੈਂਸ ਨੇ ਦਿੱਤਾ ਸੀ ।ਉਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2013 'ਚ 'ਕਲਾਸਮੇਟ' ਨਾਲ ਸ਼ੁਰੂ ਕੀਤੀ ਸੀ ਜਿਹੜਾ ਫਿਲਮ 'ਡੈਡੀ ਕੂਲ ਮੁੰਡੇ ਫੂਲ' 'ਚ ਆਇਆ ਸੀ ।

Related Post