ਸੰਜੇ ਦੱਤ ਹਸਪਤਾਲ ‘ਚ ਦਾਖ਼ਲ, ਸਾਹ ਲੈਣ 'ਚ ਸੀ ਤਕਲੀਫ਼, ਟਵੀਟ ‘ਚ ਕੋਰੋਨਾ ਨੂੰ ਲੈ ਕੇ ਆਖੀ ਇਹ ਗੱਲ

By  Lajwinder kaur August 9th 2020 12:58 PM -- Updated: August 9th 2020 12:59 PM

ਬਾਲੀਵੁੱਡ ਐਕਟਰ ਸੰਜੇ ਦੱਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ । ਦੱਸ ਦਈਏ, ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ਼ ਆ ਰਹੀ ਸੀ । ਉਨ੍ਹਾਂ ਦੀ ਕੋਵਿਡ-19 ਜਾਂਚ ਦੀ ਰਿਪੋਰਟ ਨੈਗੇਟਿਵ ਆਈ ਹੈ । ਉਨ੍ਹਾਂ ਨੂੰ ਆਈਸੀਯੂ 'ਚ ਦਾਖ਼ਲ ਕੀਤਾ ਗਿਆ ਹੈ। ਸੰਜੇ ਦੱਤ ਦੀ ਭੈਣ ਪ੍ਰਿਆ ਦੱਤ ਨੇ ਦੱਸਿਆ ਕਿ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ । ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ । ਚੰਗੀ ਗੱਲ ਹੈ ਕਿ ਉਨ੍ਹਾਂ ਨੂੰ ਕੋਰੋਨਾ ਇਨਫੈਕਸ਼ਨ ਨਹੀਂ ਹੈ । ਸੱਜੇ ਦੱਤ ਨੇ ਟਵੀਟ ਦੇ ਰਾਹੀਂ ਦੱਸਿਆ ਹੈ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਹੈ । ਉਹ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ, ਇੱਕ ਜਾਂ ਦੋ ਦਿਨਾਂ ‘ਚ ਉਹ ਘਰ ਵਾਪਿਸ ਆ ਜਾਣਗੇ । ਦੁਆਵਾਂ ਕਰਨ ਲਈ ਉਨ੍ਹਾਂ ਨੇ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ ਹੈ ।

ਸੰਜੇ ਦੱਤ ਬਹੁਤ ਜਲਦ ਡਿਜ਼ੀਟਲ ਪਲੇਟਫਾਰਮ 'ਤੇ ਨਜ਼ਰ ਆਉਣਗੇ । ਉਹ  ਡਿਜ਼ੀਟਲ ਪਲੇਟਫਾਰਮ ‘ਤੇ ਰਿਲੀਜ਼ ਹੋਣ ਵਾਲੀ ਮਹੇਸ਼ ਭੱਟ ਦੇ ਨਿਰਦੇਸ਼ਨ ਵਾਲੀ ਫਿਲਮ ਸੜਕ-2 'ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।

Related Post