ਪੀਟੀਸੀ ਪੰਜਾਬੀ ‘ਤੇ ਸੰਤ ਅਨੂਪ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

By  Shaminder May 21st 2022 06:38 PM -- Updated: May 21st 2022 06:45 PM

ਪੀਟੀਸੀ ਪੰਜਾਬੀ ‘ਤੇ ਦਰਸ਼ਕਾਂ ਨੂੰ ਗੁਰੂ ਘਰ ਅਤੇ ਗੁਰਬਾਣੀ (Gurbani)ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਸੰਤ ਅਨੂਪ ਸਿੰਘ ਜੀ (Sant Anoop Singh Ji) ਦੀ ਆਵਾਜ਼ ‘ਚ ਸ਼ਬਦ (Shabad)ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਸ, ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।ਸ਼ਬਦ ਦਾ ਵਰਲਡ ਪ੍ਰੀਮੀਅਰ 22 ਮਈ, ਦਿਨ ਐਤਵਾਰ ਨੂੰ ਕੀਤਾ ਜਾਵੇਗਾ ।

Bhai Anoop Singh ji

ਹੋਰ ਪੜ੍ਹੋ : ਫਗਵਾੜਾ ਦੀ ਜਸਪ੍ਰੀਤ ਕੌਰ ਦੇ ਸਿਰ ਸੱਜਿਆ ‘ਮਿਸ ਪੀਟੀਸੀ ਪੰਜਾਬੀ 2022′ ਦਾ ਤਾਜ, ਨਵਨੀਤ ਫ੍ਰਸਟ ਤੇ ਗੁਰਲੀਨ ਦੂਜੀ ਰਨਰ-ਅਪ

ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰਦਾ ਆ ਰਿਹਾ ਹੈ ।

shabad ,-

ਹੋਰ ਪੜ੍ਹੋ :  ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ

ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਸੰਗਤਾਂ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਨਾਲ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣ ਕੇ ਜੀਵਨ ਸਫਲ ਕਰ ਰਹੀਆਂ ਹਨ ।

bhai anoop singh ji ,

 

ਇਸ ਤੋਂ ਇਲਾਵਾ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਵੀ ਪ੍ਰਸਾਰਿਤ ਕੀਤੇ ਜਾ ਰਹੇ ਹਨ ।ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਹਰ ਵਰਗ ਦਾ ਧਿਆਨ ਰੱਖ ਕੇ ਹੀ ਪ੍ਰੋਗਰਾਮ ਤਿਆਰ ਕੀਤੇ ਜਾਂਦੇ ਹਨ ਭਾਵੇਂ ਉਹ ਸੱਭਿਆਚਾਰ ਦੀ ਗੱਲ ਹੋਵੇ, ਪੰਜਾਬੀ ਗਾਇਕੀ ਜਾਂ ਫਿਰ ਧਾਰਮਿਕ ਪ੍ਰੋਗਰਾਮ ਹੋਣ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਦੇ ਲਈ ਪੀਟੀਸੀ ਲਗਾਤਾਰ ਯਤਨਸ਼ੀਲ ਹੈ ।

 

 

Related Post