ਸਾਰਾ ਗੁਰਪਾਲ ਆਪਣੇ ਨਵੇਂ ਗੀਤ ‘Tu Chahida’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਗੀਤ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur August 10th 2020 04:59 PM

ਪੰਜਾਬੀ ਅਦਾਕਾਰਾ ਤੇ ਗਾਇਕਾ ਸਾਰਾ ਗੁਰਪਾਲ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ ‘ਤੂੰ ਚਾਹੀਦਾ’ (Tu Chahida) ਟਾਈਟਲ ਹੇਠ ਰੋਮਾਂਟਿਕ-ਸੈਡ ਗੀਤ ਲੈ ਕੇ ਆਏ ਨੇ ।

ਇਸ ਗੀਤ ਨੂੰ ਸਾਰਾ ਗੁਰਪਾਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ ਤੇ ਫੀਚਰਿੰਗ ਕੀਤੀ ਹੈ ਗਾਇਕ ਅਰਮਾਨ ਬੇਦਿਲ । ਇਸ ਗੀਤ ਦੇ ਬੋਲ ਫ਼ਤਿਹ ਸ਼ੇਰਗਿੱਲ ਨੇ ਲਿਖੇ ਨੇ ਤੇ ਮਿਊਜ਼ਿਕ ਗੋਲਡ ਬੁਆਏ ਨੇ ਦਿੱਤਾ ਹੈ । ਗੀਤ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰਸ ਵੱਲੋਂ ਤਿਆਰ ਕੀਤਾ ਗਿਆ ਹੈ । ਗੀਤ ‘ਚ ਦੋਸਤੀ ਤੇ ਪਿਆਰ ਨੂੰ ਬਹੁਤ ਹੀ ਕਮਾਲ ਦੇ ਨਾਲ ਪੇਸ਼ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਸਾਰਾ ਗੁਰਪਾਲ, ਅਰਮਾਨ ਬੇਦਿਲ ਤੇ ਕਈ ਹੋਰ ਪੰਜਾਬੀ ਕਲਾਕਾਰ । ਵੀਡੀਓ ਨੂੰ ਜੱਸ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ਉੱਤੇ ਚੱਲ ਰਿਹਾ ਹੈ ।

ਜੇ ਗੱਲ ਕਰੀਏ ਸਾਰਾ ਗੁਰਪਾਲ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਸਾਰੇ ਨਾਮੀ ਗਾਇਕਾਂ ਦੇ ਵੀਡੀਓ ‘ਚ ਅਦਾਕਾਰੀ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਚ ਅਦਾਕਾਰੀ ਦੇ ਜਲਵੇ ਬਿਖੇਰ ਰਹੇ ਨੇ । ਚੰਗੀ ਅਦਾਕਾਰਾ ਹੋਣ ਦੇ ਨਾਲ ਉਹ ਵਧੀਆ ਗਾਇਕਾ ਵੀ ਨੇ ।

Related Post