ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿੱਚ ਕੀਤਾ ਜਾ ਰਿਹਾ ਹੈ ਸਪੁਰਦ-ਏ-ਖਾਕ 

By  Rupinder Kaler February 25th 2021 03:01 PM

ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਾਤੀ ਜਾਵੇ ਤਾਂ ਸਰਦੂਲ ਸਿਕੰਦਰ ਦਾ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ ।

ਹੋਰ ਪੜ੍ਹੋ :

ਦਿਲਪ੍ਰੀਤ ਢਿੱਲੋਂ ਦੀ ਆਵਾਜ਼ ‘ਚ ਨਵਾਂ ਗੀਤ ‘ਜੱਟ ‘ਤੇ ਜਵਾਨੀ’ ਰਿਲੀਜ਼

JAZZYB ,SARDOOL SIKANDER .AMAR NOORI

ਉਹਨਾਂ ਦਾ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਖ਼ਬਰਾਂ ਦੀ ਮੰਨੀਏ ਤਾਂ ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਪੀੜਤ ਸਨ ।ਉਹਨਾਂ ਦੇ ਪਰਿਵਾਰ ਦੀ ਗੱਲ ਕੀਤੀ ਜਾਵੇ ਤਾਂ 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ ।

sardool sikander amar noorie

ਉਹਨਾਂ ਦੇ ਦਾਦੇ ਪੜਦਾਦੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧ ਰੱਖਦੇ ਸਨ ।ਉਹਨਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ ਸੀ ਜਦੋਂ ਕਿ ਸਭ ਤੋਂ ਵੱਧ ਵਿਕਣ ਵਾਲੀ ਕੈਸੇਟ 1991 ਵਿੱਚ ਆਈ ‘ਹੁਸਨਾਂ ਦੇ ਮਾਲਕੋ’ ਸੀ ।

 

View this post on Instagram

 

A post shared by Gurlej Akhtar (@gurlejakhtarmusic)

Related Post