ਸਰਦੂਲ ਸਿਕੰਦਰ ਦਾ ਭੋਗ ਅਤੇ ਅੰਤਿਮ ਅਰਦਾਸ 7 ਮਾਰਚ ਨੂੰ ਹੋਵੇਗੀ , ਪੁੱਤਰ ਅਲਾਪ ਸਿਕੰਦਰ ਨੇ ਦਿੱਤੀ ਜਾਣਕਾਰੀ

By  Shaminder March 2nd 2021 09:31 AM -- Updated: March 2nd 2021 10:07 AM

ਸਰਦੂਲ ਸਿਕੰਦਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ।ੳੇੁਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 7 ਮਾਰਚ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹੋਵੇਗੀ । ਉਨ੍ਹਾਂ ਦੇ ਬੇਟੇ ਅਲਾਪ ਸਿਕੰਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ ।

sardool sikander with sartaaj Image from satinder sartaaj’s instagram

ਹੋਰ ਪੜ੍ਹੋ : ਹਰਸ਼ਦੀਪ ਕੌਰ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪ੍ਰਸ਼ੰਸਕ ਦੇ ਰਹੇ ਵਧਾਈ

ranjit bawa with sardool

Image from Ranjit Bawa’s instagram

ਅਨਾਜ ਮੰਡੀ, ਜੀਟੀ ਰੋਡ ਖੰਨਾ ਵਿਖੇ ਉਨ੍ਹਾਂ ਦੀ ਅੰਤਿਮ ਅਰਦਾਸ ਕੀਤੀ ਜਾਵੇਗੀ । ਦੱਸ ਦਈਏ ਕਿ ਸਰਦੂਲ ਸਿਕੰਦਰ ਦੀ ਮੌਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਹਰ ਕੋਈ ਉਨ੍ਹਾਂ ਦੇ ਨਾਲ ਬਿਤਾਏ ਪਲਾਂ ਨੂੰ ਸਾਂਝਾ ਕਰ ਰਿਹਾ ਹੈ । ਕਈ ਗਾਇਕਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਉਨ੍ਹਾਂ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

sardool sikander Image from Alaap Sikander’s instagram

ਤੁਹਾਨੂੰ ਦੱਸ ਦਿੰਦੇ ਹਾਂ ਕਿ ਸਰਦੂਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ ਹੈ । ਸਰਦੂਲ ਸਿਕੰਦਰ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ ।

 

View this post on Instagram

 

A post shared by Alaap Sikander (@alaapsikander)

ਉਹਨਾਂ ਦਾ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ ।

 

Related Post