ਸਰਗੁਨ ਮਹਿਤਾ ਨੇ ‘ਟਿੱਪ ਟਿੱਪ ਬਰਸਾ ਪਾਣੀ’ ਗੀਤ ‘ਤੇ ਕੀਤਾ ਡਾਂਸ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder March 21st 2022 10:58 AM -- Updated: March 21st 2022 10:59 AM

ਸਰਗੁਨ ਮਹਿਤਾ (Sargun Mehta) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਨ ਮਹਿਤਾ ਨੇ ‘ਟਿੱਪ ਟਿੱਪ ਬਰਸਾ ਪਾਣੀ’ (Tip Tip Barsa Paani) ਗੀਤ ‘ਤੇ ਡਾਂਸ (Dance Video) ਕਰ ਰਹੀ ਹੈ ਉਸ ਦੇ ਹੁੱਕ ਸਟੈਪਸ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।

Sargun mehta , image Fro, instagram

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਸਰਗੁਨ ਮਹਿਤਾ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ਅਤੇ ਇਨ੍ਹਾਂ ਵੀਡੀਓਜ਼ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ ।ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀ ‘ਅੰਗਰੇਜ’ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ਅਤੇ ਇਸ ਤੋਂ ਇਲਾਵਾ ਫ਼ਿਲਮ ‘ਸੁਰਖੀ ਬਿੰਦੀ’ ‘ਚ ਗੁਰਨਾਮ ਭੁੱਲਰ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਵੀ ਪ੍ਰਸ਼ੰਸਕਾਂ ਨੇ ਪਸੰਦ ਕੀਤਾ ਸੀ ।

Sargun Mehta

ਸਰਗੁਨ ਮਹਿਤਾ ਦੇ ਪਤੀ ਰਵੀ ਦੁਬੇ ਵੀ ਇੱਕ ਵਧੀਆ ਅਦਾਕਾਰ ਹਨ ਅਤੇ ਕਈ ਸੀਰੀਅਲਸ ਅਤੇ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਰਵੀ ਦੁਬੇ ਅਤੇ ਸਰਗੁਨ ਮਹਿਤਾ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ । ਦੋਵਾਂ ਦੀ ਮੁਲਾਕਾਤ ਦਿੱਲੀ ‘ਚ ਇੱਕ ਸ਼ੋਅ ਦੇ ਦੌਰਾਨ ਹੋਈ ਸੀ ।ਇੱਥੋਂ ਹੀ ਦੋਵਾਂ ਦੇ ਪਿਆਰ ਦੀ ਸ਼ੁਰੂਆਤ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਵਾ ਲਿਆ ਸੀ ।

 

View this post on Instagram

 

A post shared by Sargun Mehta (@sargunmehta)

Related Post