ਸਰਗੁਨ ਮਹਿਤਾ ਨੇ ‘ਟਿੱਪ ਟਿੱਪ ਬਰਸਾ ਪਾਣੀ’ ਗੀਤ ‘ਤੇ ਕੀਤਾ ਡਾਂਸ, ਪ੍ਰਸ਼ੰਸਕਾਂ ਨੇ ਕੀਤੇ ਇਸ ਤਰ੍ਹਾਂ ਦੇ ਕਮੈਂਟਸ

By  Shaminder November 25th 2021 01:30 PM

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਨ ਮਹਿਤਾ (Sargun Mehta) ਅਕਸਰ ਆਪਣੀਆਂ ਵੀਡੀਓਜ਼ ਅਤੇ ਰੀਲਸ ਬਣਾਉਂਦੀ ਰਹਿੰਦੀ ਹੈ । ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਬਾਲੀਵੁੱਡ ਫ਼ਿਲਮ ਦੇ ਮਸ਼ਹੂਰ ਗੀਤ ‘ਟਿੱਪ ਟਿੱਪ ਬਰਸਾ ਪਾਣੀ’ (Tip Tip Barsa Paani) ‘ਤੇ ਡਾਂਸ (Dance Video) ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਹ ਗੀਤ ਫ਼ਿਲਮ ‘ਮੋਹਰਾ’ ਦਾ ਗੀਤ ਹੈ ।

sargun mehta image From instagram

ਹੋਰ ਪੜ੍ਹੋ : ਨਿਸ਼ਾ ਬਾਨੋ ਨੇ ਪਤੀ ਸਮੀਰ ਮਾਹੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਜਿਸ ਨੂੰ ਕਿ ਮੁੜ ਤੋਂ ਰਿਕ੍ਰਿਏਟ ਕੀਤਾ ਗਿਆ ਹੈ ਅਤੇ ਇਸ ਨੂੰ ਕੈਟਰੀਨਾ ਕੈਫ ਅਤੇ ਅਕਸ਼ੇ ਕੁਮਾਰ ‘ਤੇ ਫ਼ਿਲਮਾਇਆ ਗਿਆ ਹੈ । ਇਸ ਗੀਤ ਨੂੰ ‘ਸੂਰਿਆਵੰਸ਼ੀ’ ਫ਼ਿਲਮ ‘ਚ ਲਿਆ ਗਿਆ ਹੈ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।

Sargun Mehta

ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਮਨਿੰਦਰ ਬੁੱਟਰ ਦੇ ਨਾਲ ਉਹ ਗੀਤ ‘ਲਾਰੇ’ ‘ਚ ਦਿਖਾਈ ਦਿੱਤੀ ਸੀ. ਜਦੋਂਕਿ ਹਾਰਡੀ ਸੰਧੂ ਦੇ ਨਾਲ ‘ਤਿੱਤਲੀਆਂ’ ਗੀਤ ‘ਚ ਨਜ਼ਰ ਆਈ ਸੀ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਸਰਗੁਨ ਦੀ ਅਦਾਕਾਰੀ ਨੂੰ ਵੀ ਕਾਫੀ ਸਰਾਹਿਆ ਗਿਆ ਸੀ । ਸਰਗੁਨ ਮਹਿਤਾ ਜਲਦ ਹੀ ਕਈ ਪ੍ਰਾਜੈਕਟਸ ‘ਚ ਵਿਖਾਈ ਦੇਵੇਗੀ ।

 

View this post on Instagram

 

A post shared by Sargun Mehta (@sargunmehta)

ਜਿਸ ‘ਚ ਮੁੱਖ ਤੌਰ ‘ਤੇ ‘ਸੌਕਣ ਸੌਂਕਣੇ’ ਫ਼ਿਲਮ ਮੁੱਖ ਤੌਰ ‘ਤੇ ਸ਼ਾਮਿਲ ਹੈ । ਇਸ ਫ਼ਿਲਮ ‘ਚ ਉਸ ਦੇ ਨਾਲ ਨਿਮਰਤ ਖਹਿਰਾ ਨਜ਼ਰ ਆਏਗੀ । ਹਾਲ ਹੀ ‘ਚ ਉਸ ਦੀ ਫ਼ਿਲਮ ‘ਕਿਸਮਤ -2’ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਹੈ ।ਸਰਗੁਨ ਮਹਿਤਾ ਦੇ ਪਤੀ ਰਵੀ ਦੁਬੇ ਵੀ ਇੱਕ ਬਿਹਤਰੀਨ ਅਦਾਕਾਰ ਹਨ ਅਤੇ ਟੀਵੀ ਇੰਡਸਟਰੀ ਦੇ ਕਈ ਸੀਰੀਅਲਸ ‘ਚ ਨਜ਼ਰ ਆ ਚੁੱਕੇ ਹਨ ।

 

Related Post