ਸਰਗੁਣ ਮਹਿਤਾ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਦਰਸ਼ਕਾਂ ਦਾ ਦਿਲ, ਦੇਖੋ ਤਸਵੀਰਾਂ

By  Lajwinder kaur June 18th 2021 01:48 PM

ਕਿਸਮਤ, ਝੱਲੇ ਵਰਗੀ ਫ਼ਿਲਮਾਂ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੀ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਰਗੁਣ ਮਹਿਤਾ ਕਿਸੇ ਪਹਿਚਾਣ ਦੀ ਮੁਹਤਾਜ ਨਹੀਂ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਫੈਨ ਫਾਲਵਿੰਗ ਹੈ। ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਹੋਏ ਸਰਗੁਣ ਮਹਿਤਾ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ।

punjabi actress sargun mehta image source-instagram

ਹੋਰ ਪੜ੍ਹੋ :  ਰੇਦਾਨ ਹੰਸ ਨੂੰ ਆਪਣੇ ਪਾਪਾ ਯੁਵਰਾਜ ਹੰਸ ‘ਤੇ ਆਇਆ ਗੁੱਸਾ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ

: ਕਰਨਵੀਰ ਬੋਹਰਾ ਤੇ ਟੀਜੇ ਸਿੱਧੂ ਦੀ ਤੀਜੀ ਧੀ ਹੋਈ ਛੇ ਮਹੀਨੇ ਦੀ, ਕੇਕ ਕੱਟ ਕੇ ਸੈਲੀਬ੍ਰੇਟ ਕੀਤਾ ਇਹ ਖ਼ਾਸ ਦਿਨ

inside image of sargun mehta new images image source-instagram

ਉਨ੍ਹਾਂ ਨੇ ਆਪਣੀ ਦਿਲਕਸ਼ ਅਦਾਵਾਂ ਵਾਲੀਆਂ ਤਸਵੀਰਾਂ ਪੋਸਟ ਕੀਤੀਆਂ ਨੇ। ਜਿਸ ‘ਚ ਉਨ੍ਹਾਂ ਸਟਾਈਲਿਸ਼ ਡਰੈੱਸ ਦੇ ਨਾਲ ਡਾਰਕ ਰੰਗ ਦਾ ਮੇਕਅੱਪ ਕੀਤਾ ਹੋਇਆ ਹੈ। ਇਹ ਹੌਟ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ। ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ। ਕਲਾਕਾਰ ਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਸਰਗੁਣ ਮਹਿਤਾ ਦੀ ਤਾਰੀਫ ਕਰ ਰਹੇ ਨੇ।

Sargun Mehta- image source-instagram

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਟਾਪ ਐਕਟਰੈੱਸ ‘ਚੋਂ ਇੱਕ ਹੈ। ਉਨ੍ਹਾਂ ਨੇ ਕਿਸਮਤ, ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ, ਲਾਹੌਰੀਆ, ਅੰਗਰੇਜ਼, ਲਵ ਪੰਜਾਬ, ਸੁਰਖੀ ਬਿੰਦੀ ਵਰਗੀ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓਜ਼ ‘ਚ ਅਦਾਕਾਰੀ ਵੀ ਕਰ ਚੁੱਕੀ ਹੈ। ਏਨੀਂ ਦਿਨੀਂ ਉਹ ਯੂ.ਕੇ ‘ਚ ਆਪਣੀ ਆਉਣ ਵਾਲੀ ਫ਼ਿਲਮ ਕਿਸਮਤ-2 ਦੀ ਸ਼ੂਟਿੰਗ ਕਰ ਰਹੀ ਹੈ।

 

Related Post