ਸਰਗੁਨ ਮਹਿਤਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder May 20th 2022 02:40 PM

ਸਰਗੁਨ ਮਹਿਤਾ (Sargun Mehta) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਸਰਗੁਨ ਮਹਿਤਾ ਦਾ ਰੋਮਾਂਟਿਕ ਅੰਦਾਜ਼ ਨਜ਼ਰ ਆ ਰਿਹਾ ਹੈ ।ਇਸ ਵੀਡੀਓ ‘ਚ ਸਰਗੁਨ ਮਹਿਤਾ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।

Sargun Mehta image From instagram

ਹੋਰ ਪੜ੍ਹੋ : ਰਵੀ ਦੂਬੇ ਨੇ ਪਤਨੀ ਸਰਗੁਨ ਮਹਿਤਾ ਦੀ ਕੀਤੀ ਤਰੀਫ, ਪਤਨੀ ਲਈ ਆਖੀ ਇਹ ਗੱਲ, ਜਾਨਣ ਲਈ ਪੜ੍ਹੋ

ਸਰਗੁਨ ਮਹਿਤਾ ਅਕਸਰ ਆਪਣੇ ਪਤੀ ਰਵੀ ਦੁਬੇ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਏਨੀਂ ਦਿਨੀਂ ਉਹ ਫ਼ਿਲਮ ‘ਸੌਂਕਣ ਸੌਂਕਣੇ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਨਜ਼ਰ ਆ ਰਹੇ ਹਨ ।

sargun mehta with husband image From instagram

ਹੋਰ ਪੜ੍ਹੋ : ਸਰਗੁਨ ਮਹਿਤਾ ਪਤੀ ਦੇ ਨਾਲ ਵਿਦੇਸ਼ ਦੀਆਂ ਸੜਕਾਂ ‘ਤੇ ਡਾਂਸ ਕਰਦੀ ਆਈ ਨਜ਼ਰ, ਵੀਡੀਓ ਵਾਇਰਲ

ਇਸ ਤੋਂ ਇਲਾਵਾ ਐਮੀ ਵਿਰਕ ਵੀ ਇਸ ਫ਼ਿਲਮ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤ ਰਹੇ ਹਨ । ਅਦਾਕਾਰਾ ਦਾ ਪਤੀ ਰਵੀ ਦੁਬੇ ਵੀ ਇੱਕ ਬਿਹਤਰੀਨ ਅਦਾਕਾਰ ਹੈ ਅਤੇ ਹੁਣ ਤੱਕ ਉਹ ਕਈ ਟੀਵੀ ਸੀਰੀਅਲ ‘ਚ ਕੰਮ ਕਰ ਚੁੱਕਿਆ ਹੈ ।

Sargun Mehta with ravi Dubey

ਸਰਗੁਨ ਮਹਿਤਾ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਏਗੀ ।ਇਸ ਤੋਂ ਇਲਾਵਾ ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਕੰਮ ਕਰ ਚੁੱਕੀ ਹੈ । ਸਰਗੁਨ ਮਹਿਤਾ ਅਤੇ ਰਵੀ ਦੁਬੇ ਦੀ ਮੁਲਾਕਾਤ ਦਿੱਲੀ ‘ਚ ਇੱਕ ਸ਼ੋਅ ਦੇ ਦੌਰਾਨ ਹੀ ਹੋਈ ਸੀ ।ਇਸ ਤੋਂ ਬਾਅਦ ਦੋਵਾਂ ਦੀਆਂ ਨਜ਼ਦੀਕੀਆਂ ਵਧੀਆਂ ਅਤੇ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਗਏ । ਸਰਗੁਨ ਮਹਿਤਾ ਟੀਵੀ ਸੀਰੀਅਲ ਵੀ ਬਣਾ ਰਹੀ ਹੈ । ਜਿਸ ਦੀ ਜਾਣਕਾਰੀ ਵੀ ਉਸ ਨੇ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ ।

 

View this post on Instagram

 

A post shared by Ravii Dubey (@ravidubey2312)

Related Post