ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
Shaminder
October 16th 2021 01:20 PM
ਸਰਗੁਨ ਮਹਿਤਾ (Sargun Mehta ) ਨੇ ਆਪਣੇ ਪਤੀ ਰਵੀ ਦੁਬੇ (Ravi Dubey) ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਬਾਲੀਵੁੱਡ ਦੀ ਫ਼ਿਲਮ ਦਾ ਗੀਤ ਚੱਲ ਰਿਹਾ ਹੈ ।ਸਰਗੁਨ ਮਹਿਤਾ ਤੇ ਰਵੀ ਦੁਬੇ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਸਰਗੁਨ ਮਹਿਤਾ ਅਤੇ ਰਵੀ ਦੁਬੇ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।