ਪਤੀ-ਪਤਨੀ ਦੇ ਪਿਆਰ ਤੇ ਉਲਝੇ ਰਿਸ਼ਤੇ ਦੀ ਦਾਸਤਾਨ ਨੂੰ ਬਿਆਨ ਕਰਦਾ ਸਤਿੰਦਰ ਸਰਤਾਜ ਦੀ ਫ਼ਿਲਮ ‘ਇੱਕੋ ਮਿੱਕੇ’ ਦਾ ਟ੍ਰੇਲਰ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ

By  Lajwinder kaur February 21st 2020 04:12 PM

ਪੰਜਾਬੀ ਇੰਡਸਟਰੀ ਦੇ ਕਮਾਲ ਦੀ ਸੂਫੀ ਗਾਇਕ ਸਤਿੰਦਰ ਸਰਤਾਜ ਜੋ ਕਿ ਪੰਜਾਬੀ ਜਗਤ ‘ਚ ਆਪਣਾ ਕਦਮ ਰੱਖਣ ਜਾ ਰਹੇ ਹਨ। ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਇੱਕੋ ਮਿੱਕੇ ਦਾ ਸ਼ਾਨਦਾਰ ਟ੍ਰੇਲਰ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ ।

ਹੋਰ ਵੇਖੋ:ਪਿਆਰ ਦੀ ਤਾਕਤ ਨੂੰ ਪੇਸ਼ ਕਰਦਾ ਸੱਜਣ ਅਦੀਬ ਦਾ ਨਵਾਂ ਗੀਤ ‘ਇਸ਼ਕ ਤੋਂ ਵੱਧ ਕੇ’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਜੇ ਗੱਲ ਕਰੀਏ ਟ੍ਰੇਲਰ ਦੀ ਤਾਂ ਉਹ ਬਹੁਤ ਹੀ ਮਜ਼ੇਦਾਰ ਏ । ਜ਼ਿੰਦਗੀ ਦੇ ਅਸਲ ਰੰਗਾਂ ਦੇ ਨਾਲ ਭਰਿਆ ਹੋਇਆ ਹੈ । ਕਹਾਣੀ ‘ਚ ਪਿਆਰ ਕਰਨ ਵਾਲੇ ਦੀ ਕਹਾਣੀ ਨੂੰ ਪੇਸ਼ ਕੀਤਾ ਗਿਆ ਹੈ । ਜਦੋਂ ਦੋ ਪਿਆਰ ਕਰਨ ਵਾਲੇ ਪਤੀ ਪਤਨੀ ਦੇ ਰਿਸ਼ਤੇ 'ਚ ਬੱਝ ਜਾਂਦੇ ਨੇ ਤਾਂ ਉਨ੍ਹਾਂ ਦੀ ਮੈਰਿਜ਼ ਲਾਈਫ਼ ‘ਚ ਕਿਵੇਂ ਦੇ ਉਤਾਰ ਚੜ੍ਹਾਅ ਆਉਂਦੇ ਨੇ ਉਨ੍ਹਾਂ ਮੁਸ਼ਕਿਲਾਂ ਨੂੰ ਬੜੀ  ਹੀ ਖ਼ੂਬਸੂਰਤੀ ਦੇ ਨਾਲ ਵੱਡੇ ਪਰਦੇ ਉੱਤੇ ਦੇਖਣ ਨੂੰ ਮਿਲੇਗਾ । ਪਿਆਰ ਦੇ ਜਜ਼ਬਾਤਾਂ ਤੇ ਕਮੇਡੀ ਵਾਲੇ ਇਸ ਟ੍ਰੇਲਰ ਨੂੰ ਸਾਗਾ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ਤੇ ਰਿਲੀਜ਼ ਤੋਂ ਬਾਅਦ ਟ੍ਰੇਲਰ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਗੱਲ ਕਰੀਏ ਲੀਡ ਰੋਲ ਦੀ ਤਾਂ ਉਸ ‘ਚ ਨਜ਼ਰ ਆਉਣਗੇ ਸਤਿੰਦਰ ਸਰਤਾਜ ਤੇ ਅਦਿਤੀ ਸ਼ਰਮਾ ।  ਅਨੋਖੀ ਪਿਆਰ ਦੀ ਦਾਸਤਾਨ ਵਾਲੀ ਕਹਾਣੀ ਪੰਕਜ ਵਰਮਾ ਵੱਲੋਂ ਲਿਖੀ ਗਈ ਹੈ ਤੇ ਨਿਰਦੇਸ਼ਨ 'ਚ ਬਣਾਈ ਗਈ ਹੈ। ਇਸ ਫ਼ਿਲਮ ‘ਚ ਸਤਿੰਦਰ ਤੇ ਅਦਿਤੀ ਤੋਂ ਇਲਾਵਾ ਸਰਦਾਰ ਸੋਹੀ, ਮਹਾਬੀਰ ਭੁੱਲਰ, ਵਿਜੈ ਕੁਮਾਰ, ਨਵਦੀਪ ਕਲੇਰ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ 13 ਮਾਰਚ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

Related Post