ਸਤਿੰਦਰ ਸਰਤਾਜ ਦੇ ਬਰਥਡੇਅ ਦੀਆਂ ਤਸਵੀਰਾਂ ਆਈਆਂ ਸਾਹਮਣੇ, ‘ਸ਼ਾਇਰਾਨਾ ਕੇਕ’ ਦੇ ਨਾਲ ਨਜ਼ਰ ਆਏ ਗਾਇਕ
Lajwinder kaur
September 1st 2020 10:02 AM
ਪੰਜਾਬੀ ਗਾਇਕ ਸਤਿੰਦਰ ਸਰਤਾਜ ਜੋ ਕਿ ਏਨੀਂ ਦਿਨੀਂ ਖੂਬ ਵਾਹ ਵਾਹੀ ਖੱਟ ਰਹੇ ਨੇ । ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਮਤਵਾਲੀਏ’ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਬੀਤੇ ਦਿਨੀਂ ਉਨ੍ਹਾਂ ਦਾ ਜਨਮ ਦਿਨ ਵੀ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ। ਸਤਿੰਦਰ ਸਰਤਾਜ ਨੇ ਵੀ ਆਪਣੇ ਬਰਥਡੇਅ ਦੀ ਤਸੀਵਰ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਬਹੁਤ ਹੀ ਸ਼ਾਨਦਾਰ ਕੇਕ ਦੇ ਨਾਲ ਦਿਖਾਈ ਦੇ ਰਹੇ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ‘#Cake ਵੀ ਸ਼ਾਇਰਾਨਾ ਹੋ ਗਿਆ । ਬਹੁਤ ਧੰਨਵਾਦ ਸਾਰਿਆਂ ਦਾ ਇੰਨਾ ਪਿਆਰ ਤੇ ਸਤਿਕਾਰ ਦੇਣ ਲਈ । ਮਿਹਰਬਾਨੀਆਂ ਸ਼ੁਕਰਾਨੇ’ । ਇਸ ਪੋਸਟ ਨੂੰ ਉੱਤੇ ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ । ਫੈਨਜ਼ ਵੀ ਕਮੈਂਟਸ ਕਰਕੇ ਵਧਾਈ ਦੇ ਰਹੇ ਨੇ ।