ਸਤਿੰਦਰ ਸੱਤੀ ਨੇ ਫਤਿਹਗੜ੍ਹ ਸਾਹਿਬ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ

By  Lajwinder kaur December 27th 2021 01:35 PM -- Updated: December 27th 2021 01:41 PM

ਆਪਣੇ ਸ਼ਬਦਾਂ ਦੇ ਜਾਦੂ ਨਾਲ ਹਰ ਇੱਕ ਦੇ ਦਿਲ ਨੂੰ ਛੂਹਣ ਵਾਲੀ ਐਂਕਰ, ਗਾਇਕਾ ਤੇ ਐਕਟਰੈੱਸ ਸਤਿੰਦਰ ਸੱਤੀ Satinder Satti ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਸ਼ਹੀਦੀ ਵਾਲੇ ਦਿਨ ਚੱਲ ਰਹੇ ਨੇ। ਸਿੱਖ ਇਤਿਹਾਸ ‘ਚ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਸੰਗਤਾਂ ਸ੍ਰੀ ਫਤਿਹਗੜ੍ਹ ‘ਚ ਸ਼ਹੀਦੀ ਜੋੜ ਮੇਲ ‘ਚ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੀਆਂ ਹਨ।

satinder satti video Image Source: Instagram

ਹੋਰ ਪੜ੍ਹੋ : ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਗਾਇਕ ਹਰਭਜਨ ਮਾਨ ਨੇ ਪਾਈ ਪੋਸਟ

ਐਕਟਰੈੱਸ ਸਤਿੰਦਰ ਸੱਤੀ ਆਪਣੇ ਪਰਿਵਾਰ ਦੇ ਨਾਲ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਚਾਰ ਸ਼ਾਬਿਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ ਕੀਤਾ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਮੱਥਾ ਟੇਕਦਿਆ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਚ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਅਤੇ ਵੱਡੀ ਗਿਣਤੀ ‘ਚ ਪਹੁੰਚੀ ਹੋਈ ਸੰਗਤਾਂ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਕੌਰ ਬੀ ਦੇ ਧਾਰਮਿਕ ਗੀਤ Kaurizm ਦੇ ਨਾਲ ਅਪਲੋਡ ਕੀਤਾ ਹੈ।

Chhote Sahibzada and Mata Gujri Image Source: Instagram

ਹੋਰ ਪੜ੍ਹੋ : ਅੰਕਿਤਾ ਲੋਖੰਡੇ ਜੈਨ ਨੇ ਸਾਂਝੀਆਂ ਕੀਤੀਆਂ ਆਪਣੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ

ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਫਤਿਹਗੜ੍ਹ ਸਾਹਿਬ ਪਹੁੰਚ ਰਹੀਆਂ ਹਨ। ਸ਼ਨੀਵਾਰ ਤੋਂ ਹੀ ਵੱਡੀ ਗਿਣਤੀ ’ਚ ਸੰਗਤ ਗੁਰਦੁਆਰਿਆਂ ’ਚ ਨਤਮਸਤਕ ਹੋ ਰਹੀ ਹੈ। ਸੰਗਤਾਂ ਲਈ ਥਾਂ-ਥਾਂ ਲੰਗਰ ਲੱਗੇ ਹੋਏ ਹਨ। ਪੰਜਾਬੀ ਕਲਾਕਾਰ ਵੀ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਪਹੁੰਚ ਕੇ ਨਤਮਸਤਕ ਹੋ ਰਹੇ ਹਨ।  ਜੇ ਇਤਿਹਾਸ ‘ਚ ਝਾਤੀ ਮਾਰੀਏ ਤਾਂ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਸੀ । ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਵਜ਼ੀਰ ਖਾਂ ਵੱਲੋਂ ਜਿਉਂਦਾ ਨੀਹਾਂ ‘ਚ ਚਿਣ ਕੇ ਸ਼ਹੀਦ ਕੀਤਾ ਗਿਆ।

 

View this post on Instagram

 

A post shared by Satinder Satti (@satindersatti)

Related Post