ਸਤਵਿੰਦਰ ਬਿੱਟੀ ਨੇ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਸਾਂਝੀ ਕੀਤੀ ਆਪਣੇ ਪਰਿਵਾਰ ਦੀ ਖ਼ਾਸ ਤਸਵੀਰ

By  Lajwinder kaur May 20th 2022 02:59 PM

Satwinder Bitti's Family image: ਨੱਬੇ ਦੇ ਦਹਾਕੇ 'ਚ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੀ ਗਾਇਕਾ ਸਤਵਿੰਦਰ ਬਿੱਟੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣਾ ਪਰਿਵਾਰ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ : ਕਨਿਕਾ ਕਪੂਰ ਦੇ ਵਿਆਹ ਤੋਂ ਪਹਿਲਾਂ ਪ੍ਰੀ-ਵੈਡਿੰਗ ਫਕੰਸ਼ਨ ਹੋਏ ਸ਼ੁਰੂ, ਬੁਆਏਫ੍ਰੈਂਡ ਗੌਤਮ ਨਾਲ ਡਾਂਸ ਕਰਦੀ ਨਜ਼ਰ ਆਈ ਗਾਇਕਾ    

inside image of satwinder bitti family pic

ਇਸ ਤਸਵੀਰ 'ਚ Satwinder Bitti ਆਪਣੇ ਪਤੀ, ਪੁੱਤਰ ਤੇ ਸੱਸ ਦੇ ਨਾਲ ਦਿਖਾਈ ਦੇ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਬਹੁਤ ਹੀ ਪਿਆਰੀ ਜਿਹੀ ਕਪੈਸ਼ਨ ਚ ਲਿਖੀ ਹੈ। ਉਨ੍ਹਾਂ ਨੇ ਲਿਖਿਆ ਹੈ- ‘ਦੁਨੀਆਂ ਦੀ ਕੋਈ ਵੀ ਚੀਜ਼ ਭਾਵੇਂ ਕਿੰਨੀਂ..ਹੀ ਕੀਮਤੀ ਕਿਉਂ ਨਾ ਹੋਵੇ ! ਪਰ ਪਰਮਾਤਮਾ ਨੇ...ਤੁਹਾਨੂੰ ਜੋ ਨੀਂਦ,ਸ਼ਾਂਤੀ, ਅਨੰਦ ਅਤੇ ਜੀਵਨ ਦਿੱਤਾ ਹੈ! ਉਸਤੋਂ ਵੱਧ ਕੀਮਤੀ ਚੀਜ਼...ਕੋਈ ਵੀ ਨਹੀਂ ਹੈ!..ਜੀ ਵਾਹਿਗੁਰੂ ਮਿਹਰ ਕਰਨ’। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

satwinder bitti ,

ਸਤਵਿੰਦਰ ਬਿੱਟੀ ਇੱਕ ਅਜਿਹੀ ਗਾਇਕਾ ਹੈ ਜਿਸ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਅੱਜ ਵੀ ਪੂਰੀ ਸ਼ਿੱਦਤ ਦੇ ਨਾਲ ਦਰਸ਼ਕ ਸੁਣਦੇ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਉਹ ਜਾਣੇ ਜਾਂਦੇ ਹਨ । ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ, ਭਾਵੇਂ ਉਹ ਲੋਕ ਗੀਤ ਹੋਣ, ਰੋਮਾਂਟਿਕ ਹੋਣ ਜਾਂ ਫਿਰ ਧਾਰਮਿਕ ਗੀਤ । ਅੱਜ ਵੀ ਉਨ੍ਹਾਂ ਦੀ ਸੋਸ਼ਲ਼ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।

Satwinder Bitti

ਹੋਰ ਪੜ੍ਹੋ : ਗਾਇਕ ਗੁਰੀ ਨੇ ਆਪਣੀ ਨਵੀਂ ਫ਼ਿਲਮ ‘LOVER’ ਦਾ ਆਫੀਸ਼ੀਅਲ ਪੋਸਟਰ ਕੀਤਾ ਸਾਂਝਾ, ਕਿਹਾ- ‘ਸੱਚੀਆਂ ਪਿਆਰ ਦੀਆਂ ਕਹਾਣੀਆਂ ਕਦੇ ਖਤਮ ਨਹੀਂ ਹੁੰਦੀਆਂ’

 

Related Post