ਵੇਖੋ ਕਿੰਨੇ ਖੂਬਸੂਰਤ ਅੰਦਾਜ਼ ‘ਚ ਇਨ੍ਹਾਂ ਮੁੰਡਿਆਂ ਨੇ ਕਿਸਾਨਾਂ ਦਾ ਵਧਾਇਆ ਹੌਸਲਾ,ਅਦਾਕਾਰ ਦਰਸ਼ਨ ਔਲਖ ਨੇ ਸਾਂਝਾ ਕੀਤਾ ਵੀਡੀਓ

By  Shaminder September 15th 2021 03:51 PM

ਦਰਸ਼ਨ ਔਲਖ  (Darshan Aulakh ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਕੁਝ ਗੱਭਰੂ ਗਾਣਾ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਇਹ ਗੱਭਰੂ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ ਕਿ ‘ਜਿਹੜੇ ਕਦੇ ਸ਼ਹਿਰ ਨਹੀਂ ਗਏ ਉਨ੍ਹਾਂ ਦਿੱਲੀ ਘੇਰੀ ਏ’। ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ਵੀਡੀਓ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ ।

farmersprotest Image From Instagram

ਹੋਰ ਪੜ੍ਹੋ : ਪਤਨੀ ਨਾਲ ਵਿਵਾਦ ਤੋਂ ਬਾਅਦ ਕਰਣ ਮਹਿਰਾ ਨੇ ਪੁੱਤਰ ਨੂੰ ਲੈ ਕੇ ਸਾਂਝੀ ਕੀਤੀ ਭਾਵੁਕ ਪੋਸਟ

ਦਰਸ਼ਨ ਔਲਖ ਦੀ ਗੱਲ ਕਰੀਏ ਤਾਂ ਉਹ ਖੁਦ ਵੀ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਨੇ ਅਤੇ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ ਉਦੋਂ ਤੋਂ ਕਿਸਾਨਾਂ ਦੇ ਸਮਰਥਨ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਕਿਸਾਨੀ ਨੂੰ ਸਮਰਪਿਤ ਇੱਕ ਗੀਤ ਵੀ ਕੁਝ ਦਿਨ ਪਹਿਲਾਂ ਕੱਢਿਆ ਸੀ ।

darshan aulakh Image From Instagram

ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ । ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ।

Related Post