ਗੁਰਬਾਜ਼ ਗਰੇਵਾਲ ਨਾਲ ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ

By  Lajwinder kaur October 5th 2021 09:52 AM -- Updated: October 5th 2021 08:02 AM

ਪੰਜਾਬੀ ਫ਼ਿਲਮੀ ਤੇ ਮਿਊਜ਼ਿਕ ਜਗਤ ਦੇ ਨਾਮੀ ਕਲਾਕਾਰ ਗਿੱਪੀ ਗਰੇਵਾਲ (gippy grewal) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੇ ਪੁੱਤਰ ਗੁਰਬਾਜ਼ ਗਰੇਵਾਲ Gurbaaz Grewal ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ।

ਹੋਰ ਪੜ੍ਹੋ : ਨੇਹਾ ਧੂਪੀਆ ਦੂਜੀ ਵਾਰ ਬਣੀ ਮਾਂ, ਪਤੀ ਅੰਗਦ ਬੇਦੀ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

gurbaaz grewal cute video Image Source: Instagram

ਇਸ ਵੀਡਓ ‘ਚ ਦੇਖ ਸਕਦੇ ਹੋ ਕਿ ਉਹ ਆਪਣੇ ਪੁੱਤਰ ਗੁਰਬਾਜ਼ ਦੇ ਨਾਲ ਬੁਲਬੁਲਾ ਯਾਨੀ ਕਿ ਗੁਬਾਰੇ ਫੁਲਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਪੰਜ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ। ਵੱਡੀ ਗਿਣਤੀ ‘ਚ ਕਲਾਕਾਰਾਂ ਤੇ ਪ੍ਰਸ਼ੰਸਕਾਂ ਦੇ ਕਮੈਂਟ ਆ ਚੁੱਕੇ ਨੇ। ਦਰਸ਼ਕਾਂ ਨੂੰ ਪਿਉ-ਪੁੱਤ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।

Gurbaaz-Shinda Grewal Image Source: Instagram

ਹੋਰ ਪੜ੍ਹੋ : ਆਈਪੀਐਲ 2021: ਅਦਾਕਾਰਾ ਪ੍ਰੀਤੀ ਜ਼ਿੰਟਾ ਦੀ ਗੋਦੀ ‘ਚ ਬੈਠਿਆ ਨਜ਼ਰ ਆਇਆ ਇਹ ਕਿਊਟ ਬੱਚਾ, ਹਰ ਕੋਈ ਜਾਣਾ ਚਾਹੁੰਦਾ ਹੈ ਕਿ ਇਹ ਬੱਚਾ ਹੈ ਕੌਣ?

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ  ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਫ਼ਿਲਮੀ ਜਗਤ ਦੇ ਨਾਲ ਜੁੜੇ ਹੋਏ ਨੇ। ਆਉਣ ਵਾਲੇ ਸਮੇਂ ‘ਚ ਉਹ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’ ਤੇ ਕਈ ਹੋਰ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਏਨੀਂ ਦਿਨੀਂ ਉਹ ਆਪਣੀ ਮਿਊਜ਼ਿਕ ਐਲਬਮ ‘Limited Edition’ ‘ਚੋਂ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਕਰ ਰਹੇ ਨੇ।

 

View this post on Instagram

 

A post shared by ????? ?????? (@gippygrewal)

Related Post