ਕਿਸਾਨਾਂ ਨੂੰ ਤਕਲੀਫ ਵਿੱਚ ਦੇਖ ਕੇ ਦੇਸ਼ ਦੇ ਖਿਡਾਰੀਆਂ ਨੇ ਕੀਤਾ ਵੱਡਾ ਐਲਾਨ, ਵਾਪਸ ਕਰਨਗੇ ਪੁਰਸਕਾਰ

By  Rupinder Kaler December 4th 2020 04:21 PM

ਕਿਸਾਨਾਂ ਨੂੰ ਤਕਲੀਫ ਵਿੱਚ ਦੇਖ ਕੇ ਜਿੱਥੇ ਗਾਇਕ ਹਰਭਜਨ ਮਾਨ ਨੇ ਵੱਡਾ ਸਨਮਾਨ ਲੈਣ ਤੋਂ ਨਾਂਹ ਕਰ ਦਿੱਤੀ ਹੈ ਉੱਥੇ ਖਿਡਾਰੀਆਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ।

ਹੋਰ ਪੜ੍ਹੋ :

ਅਦਾਕਾਰ ਸੋਨੂੰ ਸੂਦ ਨੇ ਕਿਸਾਨਾਂ ਦੇ ਅੰਦੋਲਨ ਦਾ ਕੀਤਾ ਸਮਰਥਨ

ਪੰਜਾਬੀਆਂ ’ਤੇ ਭੱਦੀਆਂ ਟਿੱਪਣੀਆਂ ਕਰਨ ਵਾਲੀ ਕੰਗਨਾ ਰਨੌਤ ਨੂੰ ਦਰਸ਼ਨ ਔਲਖ ਤੇ ਮੀਕਾ ਸਿੰਘ ਨੇ ਇਸ ਤਰ੍ਹਾਂ ਸਿਖਾਇਆ ਸਬਕ

sajjan singh

ਪਰਗਟ ਸਿੰਘ ਜਲੰਧਰ ਕੈਂਟ ਤੋਂ ਵਿਧਾਇਕ ਹਨ ਉਨ੍ਹਾਂ ਦੇ ਨਾਲ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸੋਢੀ, ਗੁਨਦੀਪ ਕੁਮਾਰ, ਸੁਸ਼ੀਲ ਕੋਹਲੀ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਜਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਚੰਚਲ ਰੰਧਾਵਾ, ਸੱਜਣ ਸਿੰਘ ਚੀਮਾ, ਹਰਦੀਪ ਸਿੰਘ, ਅਜੈਬ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਮਨ ਸ਼ਰਮਾ, ਪ੍ਰੇਮ ਚੰਦ ਡੋਗਰਾ, ਬਲਵਿੰਦਰ ਸਿੰਘ ਤੇ ਸਰੋਜ ਬਾਲਾ ਵਰਗੇ ਖਿਡਾਰੀ ਵੀ ਪੁਰਸਕਾਰ ਵਾਪਸ ਕਰਨ ਜਾ ਰਹੇ ਹਨ।

pargat-singh

ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਹਰ ਵਰਗ ਦੇ ਲੋਕ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਰਹੇ ਹਨ । ਹੁਣ ਦੇਸ਼ ਦੇ ਖਿਡਾਰੀਆਂ ਨੇ ਵੀ ਇਹ ਵੱਡਾ ਐਲਾਨ ਕੀਤਾ ਹੈ ।

Related Post