ਭਾਈ ਸਵਿੰਦਰ ਸਿੰਘ ਜੀ ਦੀ ਆਵਾਜ਼ 'ਚ ਸ਼ਬਦ 'ਹਰਿ ਉਤਮੁ ਹਰਿ ਪ੍ਰਭੁ ਗਾਵਿਆ' ਰਿਲੀਜ਼

By  Shaminder February 20th 2020 03:09 PM

ਭਾਈ ਸਵਿੰਦਰ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਵੱਲੋਂ ਗਾਇਨ ਕੀਤੇ ਗਏ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਦਾ ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ ਅਤੇ ਸੁਖਮਣੀ ਰਿਕਾਰਡਿੰਗ ਸਟੂਡੀਓ ਵੱਲੋਂ ਰਿਕਾਰਡਿੰਗ ਕੀਤੀ ਗਈ ਹੈ ।ਮਿਊਜ਼ਿਕ ਪਰਵਿੰਦਰ ਸਿੰਘ ਬੱਬੂ ਵੱਲੋਂ ਤਿਆਰ ਕੀਤਾ ਗਿਆ ਹੈ ।

ਹੋਰ ਵੇਖੋ:ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਸਿਮਰਨਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼

ਇਸ ਸ਼ਬਦ 'ਚ ਗੁਰੂ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ ਕਿ ਜਿਸ ਭਾਗਾਂ ਵਾਲੇ ਜੀਵ ਨੇ ਆਪਣੇ ਗੁਰੂ ਦਾ ਉਪਦੇਸ਼ ਮੰਨ ਕੇ ਪ੍ਰਮਾਤਮਾ ਦੇ ਨਾਮ ਦਾ ਸਿਮਰਨ ਕਰਦੇ ਹਨ,  ਉਸ ਦੇ ਭਾਗ ਜਾਗ ਪੈਂਦੇ ਹਨ । ਜਿਸ ਦੀ ਲਿਵ ਉਸ ਪ੍ਰਮਾਤਮਾ ਨਾਲ ਲੱਗ ਜਾਂਦੀ ਹੈ, ਉਹ ਫਿਰ ਦੁਨਿਆਵੀ ਸੁੱਖਾਂ ਮਗਰ ਨਹੀਂ ਭੱਜਦਾ ।

Shabad Shabad

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ 'ਤੇ ਸੁਣ ਸਕਦੇ ਹੋ ।ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ਵੱਲੋਂ ਕਈ ਸ਼ਬਦ ਰਿਲੀਜ਼ ਕੀਤੇ ਹਨ, ਜਿਸ ਦਾ ਅਨੰਦ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਮਾਣ ਰਹੀਆਂ ਹਨ ।

 

Related Post