ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder February 23rd 2021 11:13 AM

ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ਵੱਲੋਂ ਨਵੇਂ-ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 24 ਫਰਵਰੀ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ ।

bhai amritpal

ਹੋਰ ਪੜ੍ਹੋ : ਗਾਇਕ ਜੀ ਖ਼ਾਨ ਦਾ ਗੀਤ ‘ਪਿਆਰ ਨੀ ਕਰਦਾ’ ਸਰੋਤਿਆਂ ਨੂੰ ਆ ਰਿਹਾ ਪਸੰਦ

bhai amritpal singh

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ।ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bhai amritpal

ਪੀਟੀਸੀ ਪੰਜਾਬੀ ਲਗਾਤਾਰ ਸੰਗਤਾਂ ਦੀ ਸੇਵਾ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਅਤੇ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੀ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਕਈ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾ ਰਹੇ ਹਨ ।

 

Related Post