ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder September 18th 2021 05:12 PM

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਨਵਾਂ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਜੀ (Amritpal Singh ji)  ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਸ਼ਬਦ ਦਾ ਵਰਲਡ ਪ੍ਰੀਮੀਅਰ ਦਿਨ ਸੋਮਵਾਰ,  20 ਸਤੰਬਰ ਨੂੰ ਕੀਤਾ ਜਾਵੇਗਾ ।

Bhai Amritpal singh ji

ਹੋਰ ਪੜ੍ਹੋ : ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦੀ ਸ਼ੂਟਿੰਗ ਹੋਈ ਮੁਕੰਮਲ, ਇਸ ਦਿਨ ਹੋਵੇਗੀ ਰਿਲੀਜ਼

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਬਦਾਂ ਨੂੰ ਸੰਗਤਾਂ ਸੁਣ ਕੇ ਨਿਹਾਲ ਹੁੰਦੀਆਂ ਹਨ । ਇਸ ਤੋਂ ਇਲਾਵਾ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

Amritpal ji ,,,-min

ਪੀਟੀਸੀ ਪੰਜਾਬੀ ਸੰਗਤਾਂ ਦੇ ਲਈ ਜਿੱਥੇ ਨਵੇਂ ਨਵੇਂ ਸ਼ਬਦ ਰਿਲੀਜ਼ ਕਰ ਰਿਹਾ ਹੈ, ਉੱਥੇ ਹੀ ਸੰਗਤਾਂ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਵੀ ਕਰ ਰਿਹਾ ਹੈ ।ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ। ਤੁਸੀਂ ਵੀ ਸੁਣਨਾ ਚਾਹੁੰਦੇ ਹੋ ਨਵੇਂ ਨਵੇ ਸ਼ਬਦ ਅਤੇ ਜੁੜਨਾ ਚਾਹੁੰਦੇ ਹੋ ਗੁਰੂ ਘਰ ‘ਤੇ ਗੁਰਬਾਣੀ ਦੇ ਨਾਲ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ । ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਹੋਰ ਵੀ ਕਈ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ । ਇਸ ਦੇ ਨਾਲ ਹੀ ਕਈ ਰਿਆਲਟੀ ਸ਼ੋਅਜ਼ ਵੀ ਚਲਾਏ ਜਾ ਰਹੇ ਹਨ ।

 

Related Post