ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Pushp Raj December 30th 2021 05:55 PM

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੁੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ਭਾਈ ਅੰਮ੍ਰਿਤਪਾਲ ਸਿੰਘ ਜੀ (Bhai Amritpal Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad) ਰਿਲੀਜ਼ ਕੀਤਾ ਜਾਵੇਗਾ।

 

bhai amritpal ji new shabad

ਇਸ ਸ਼ਬਦ ਦਾ ਸਿਰਲੇਖ ਹੈ 'ਕਹੁ ਨਾਨਕ ਗੁਰਿ ਬੰਧਨ ਕਾਟੇ'। ਇਸ ਸ਼ਬਦ ਨੂੰ ਭਾਈ ਅੰਮ੍ਰਿਤਪਾਲ ਜੀ ਨੇ ਗਾਇਆ ਹੈ। ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 31 ਦਸੰਬਰ ਨੂੰ ਰਿਲੀਜ਼ ਹੋਵੇਗਾ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ। ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ।

bhai amritpal ji

ਹੋਰ ਪੜ੍ਹੋ : ਨਵੇਂ ਸਾਲ 'ਤੇ ਪੀਟੀਸੀ ਨੈਟਵਰਕ, ਪੀਟੀਸੀ ਪਲੇ 'ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਐਚਡੀ 'ਚ ਕਰੇਗਾ ਗੁਰਬਾਣੀ ਦੀ ਪੇਸ਼ਕਸ਼

ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ । ਇਸ ਦੇ ਨਾਲ ਹੀ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਅਤੇ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ । ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

Related Post