ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਬਲਬੀਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Pushp Raj January 5th 2022 06:27 PM -- Updated: January 5th 2022 06:30 PM

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੁੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ਭਾਈ ਬਲਬੀਰ ਸਿੰਘ ਜੀ (Bhai Balbir Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad) ਰਿਲੀਜ਼ ਕੀਤਾ ਜਾਵੇਗਾ।

ਇਸ ਸ਼ਬਦ ਦਾ ਸਿਰਲੇਖ ਹੈ 'ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ'। ਇਸ ਸ਼ਬਦ ਨੂੰ ਭਾਈ ਬਲਬੀਰ ਸਿੰਘ ਜੀ ਨੇ ਗਾਇਆ ਹੈ। ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 6 ਜਨਵਰੀ ਨੂੰ ਰਿਲੀਜ਼ ਹੋਵੇਗਾ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਭਾਈ ਸਾਹਿਬਾਨ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ : ਕੰਠ ਕਲੇਰ ਦੀ ਆਵਾਜ਼ ‘ਚ ਸੁਣੋ ਭਗਤ ਰਵੀਦਾਸ ਜੀ ਨੂੰ ਸਮਰਪਿਤ ਧਾਰਮਿਕ ਗੀਤ

ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ । ਇਸ ਦੇ ਨਾਲ ਹੀ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਅਤੇ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ । ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

Related Post