ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਭਾਈ ਗੁਰਦੇਵ ਸਿੰਘ ਦੀ ਆਵਾਜ਼ ‘ਚ ਸ਼ਬਦ

By  Shaminder September 15th 2021 05:31 PM

ਪੀਟੀਸੀ ਪੰਜਾਬੀ ‘ਤੇ ਨਵੇਂ ਨਵੇਂ ਸ਼ਬਦ (Shabad) ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਗੁਰਦੇਵ ਸਿੰਘ ਜੀ  (Bhai Gurdev Singh ji ) ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।ਇਸ ਸ਼ਬਦ ਨੂੰ ਤੁਸੀਂ  16 ਸਤੰਬਰ, ਦਿਨ ਵੀਰਵਾਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਸਣੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਵੀ ਸਰਵਣ ਕਰ ਸਕਦੇ ਹੋ ।

Bhai Gurdev Singh,-min

ਹੋਰ ਪੜ੍ਹੋ : ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7 ‘ਚ ਮਨਰਾਜ ਦੀ ਪ੍ਰਫਾਰਮੈਂਸ ਦੇਖ ਭਾਵੁਕ ਹੋਈ ਅਫਸਾਨਾ ਖ਼ਾਨ, ਯਾਦ ਆਏ ਆਪਣੇ ਪੁਰਾਣੇ ਦਿਨ

ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ‘ਤੇ ਸ਼ਰਧਾਲੂਆਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

Bhai Gurdev ji -min

ਚੈਨਲ ਵੱਲੋਂ ਜਿੱਥੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ ।ਜਿਸ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਤੁਸੀਂ ਵੀ ਸਰਵਣ ਕਰਨਾ ਚਾਹੁੰਦੇ ਹੋ ਸ਼ਬਦ ਗੁਰਬਾਣੀ ਅਤੇ ਅਨੰਦ ਮਾਨਣਾ ਚਾਹੁੰਦੇ ਹੋ ਨਵੇਂ ਨਵੇਂ ਸ਼ਬਦਾਂ ਦਾ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

 

Related Post