ਪੀਟੀਸੀ ਪੰਜਾਬੀ ‘ਤੇ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

By  Pushp Raj January 17th 2022 05:36 PM

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੁੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ਭਾਈ ਕਮਲਜੀਤ ਸਿੰਘ ਜੀ (Bhai Kamaljit Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad) ਰਿਲੀਜ਼ ਕੀਤਾ ਜਾਵੇਗਾ।

ਇਸ ਸ਼ਬਦ ਦਾ ਸਿਰਲੇਖ ਹੈ 'ਤੂ ਦਰੀਆਉ ਦਾਨਾ ਬੀਨਾ '। ਇਸ ਸ਼ਬਦ ਨੂੰ ਭਾਈ ਕਮਲਜੀਤ ਸਿੰਘ ਜੀ ਨੇ ਗਾਇਆ ਹੈ। ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 18 ਜਨਵਰੀ ਨੂੰ ਰਿਲੀਜ਼ ਹੋਵੇਗਾ। ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ।

ਪੀਟੀਸੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ।

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਕੀਤਾ ਜਾਵੇਗਾ ਰਿਲੀਜ਼

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ 'ਤੇ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ਦੇ ਨਾਲ ਜੁੜੇ ਰਹੋ।

Related Post