ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸਰਵਣ ਕਰੋ ਸ਼ਬਦ

By  Shaminder May 30th 2020 03:25 PM

ਪੀਟੀਸੀ ਰਿਕਾਰਡਜ਼ ਵੱਲੋ ਭਾਈ ਸਿਮਰਨਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ‘ਚ ਉਸ ਪਰਮ ਪਿਤਾ ਪ੍ਰਮਾਤਮਾ ਦੀ ਗੱਲ ਕੀਤੀ ਗਈ ਹੈ ਜਿਸ ਨੇ ਇਸ ਕੁਲ ਸ੍ਰਿਸ਼ਟੀ ਦੀ ਸਾਜਨਾ ਕੀਤੀ ਹੈ । ਇਸ ਸ਼ਬਦ ਦੇ ਜ਼ਰੀਏ ਉਸ ਰੂਹ ਦੀ ਪੁਕਾਰ ਨੂੰ ਭਾਈ ਸਾਹਿਬ ਨੇ ਬਿਆਨ ਕੀਤਾ ਹੈ ਜੋ ਕੁਲ ਮਾਲਕ ਪ੍ਰਮਾਤਮਾ ਨਾਲ ਮਿਲਾਪ ਲਈ ਤਰਸ ਰਹੀ ਹੈ ।

PTC Reocords 700 X400 PTC Reocords 700 X400

ਇਸ ਰਸਭਿੰਨੇ ਅਤੇ ਗੁਰੂ ਸਾਹਿਬ ਨਾਲ ਸੰਗਤਾਂ ਨੂੰ ਜੋੜਨ ਵਾਲੇ ਸ਼ਬਦ ਨੂੰ ਤੁਸੀਂ ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਵੀ ਸਰਵਣ ਕਰ ਸਕਦੇ ਹੋ । ਇਸ ਰਸਭਿੰਨੇ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ ਜਦੋਂਕਿ ਇਸ ਸ਼ਬਦ ਦਾ ਵੀਡੀਓ ਸੁਖਮਨੀ ਰਿਕਾਰਡਿੰਗ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਜੋੜਿਆ ਜਾ ਰਿਹਾ ਹੈ । ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ਜਿਸ ਦਾ ਲਾਭ ਸੰਗਤਾਂ ਉਠਾ ਰਹੀਆਂ ਨੇ । ਇਸ ਦੇ ਨਾਲ ਹੀ ਗੁਰੂ ਘਰ ਦੇ ਕੀਰਤਨੀਆਂ ਵੱਲੋਂ ਕੀਤੇ ਜਾਂਦੇ ਸ਼ਬਦ ਕੀਰਤਨ ਵੀ ਸਰਵਣ ਕਰਵਾਏ ਜਾਂਦੇ ਹਨ।

Related Post