ਭਾਈ ਕਿਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਹੋਇਆ ਰਿਲੀਜ਼

By  Shaminder May 23rd 2020 03:57 PM

ਭਾਈ ਕਿਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ  ਪੀਟੀਸੀ ਰਿਕਾਰਡਜ਼  ਵੱਲੋਂ ਨਵਾਂ ਸ਼ਬਦ ‘ਮੀਠੇ ਹਰਿ ਗੁਣ ਗਾਉ’  ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਸੰਦੀਪ ਸਿੰਘ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਵੀ ਸਰਵਣ ਕਰ ਸਕਦੇ ਹੋ ।

ਇਸ ਸ਼ਬਦ ‘ਚ ਕੁਲ ਮਾਲਕ ਪ੍ਰਮਾਤਮਾ ਦੀ ਗੱਲ ਕੀਤੀ ਗਈ ਹੈ । ਕਿਉਂਕਿ ਪ੍ਰਮਾਤਮਾ ਦੇ ਨਾਮ ਸਿਮਰਨ ਦੇ ਨਾਲ ਹੀ ਹਰ ਤਰ੍ਹਾਂ ਦੇ ਦੁੱਖਾਂ ਤੋਂ ਨਿਜ਼ਾਤ ਮਿਲਦੀ ਹੈ । ਇਸ ਦੇ ਨਾਲ ਹੀ ਸੰਗਤਾਂ ਨੂੰ ਮਿੱਠਾ ਬੋਲਣ ਦੀ ਗੱਲ ਵੀ ਇਸ ਸ਼ਬਦ ਕੀਤੀ ਗਈ ਹੈ । ਕਿਉਂਕਿ ਫਿੱਕਾ ਬੋਲਣ ਦੇ ਨਾਲ ਤਨ ਮਨ ਸਭ ਫਿੱਕਾ ਹੋ ਜਾਂਦਾ ਹੈ । ਜੋ ਵਿਅਕਤੀ ਪ੍ਰਮਾਤਮਾ ਦੇ ਨਾਲ ਸਿਮਰਨ ਅਤੇ ਉਸ ਦੀ ਭਗਤੀ ‘ਚ ਲੀਨ ਰਹਿੰਦਾ ਹੈ ਉਸ ਨੂੰ ਹਰ ਤਰ੍ਹਾਂ ਦੇ ਦੁੱਖਾਂ ਤੋਂ ਨਿਜਾਤ ਮਿਲਦੀ ਹੈ । ਇਨਸਾਨ ਦੇ ਹਰ ਤਰ੍ਹਾਂ ਦੇ ਦੁੱਖ ਸੰਤਾਪ ਦੂਰ ਹੋ ਜਾਂਦੇ ਹਨ । ਪੀਟੀਸੀ ਪੰਜਾਬੀ ਵੱਲੋਂ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਰਹੀਆਂ ਨੇ ।

Related Post