ਧਾਰਮਿਕ ਸ਼ਬਦ ‘ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ’ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur October 13th 2019 10:35 AM -- Updated: October 13th 2019 10:47 AM

ਪੀਟੀਸੀ ਨੈੱਟਵਰਕ ਵੱਲੋਂ ਕੀਤੇ ਜਾਂਦੇ ਗੁਰਬਾਣੀ ਦੇ ਪ੍ਰਸਾਰ ਤੇ ਪ੍ਰਚਾਰ ਦੇ ਉਪਰਾਲੇ ਤਹਿਤ ਹਰ ਹਫ਼ਤੇ ਧਾਰਮਿਕ ਸ਼ਬਦ ਰਿਲੀਜ਼ ਕੀਤਾ ਜਾਂਦਾ ਹੈ। ਇਸ ਸਿਲਸਿਲੇ ਦੇ ਚਲਦਿਆਂ ਹੁਣ ਤੱਕ ਕਈ ਧਾਰਮਿਕ ਸ਼ਬਦ ਸੰਗਤਾਂ ਦੇ ਰੁ-ਬ-ਰੂ ਹੋ ਚੁੱਕੇ ਹਨ। ਇਨ੍ਹਾਂ ਧਾਰਮਿਕ ਸ਼ਬਦਾਂ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤੇ ਜਾਂਦੇ ਹਨ। ਜਿਨ੍ਹਾਂ ਨੂੰ ਸੰਗਤਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਹਫ਼ਤੇ ਭਾਈ ਜਸਕਰਨ ਸਿੰਘ ਜੀ (ਪਟਿਆਲਾ ਵਾਲੇ) ਜੀ ਦੀ ਰਸਭਿੰਨੀ ਆਵਾਜ਼ ‘ਚ ਧਾਰਮਿਕ ਸ਼ਬਦ ‘ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ’ ਰਿਲੀਜ਼ ਕੀਤਾ ਗਿਆ ਹੈ। ਇਸ ਧਾਰਮਿਕ ਸ਼ਬਦ ਨੂੰ ਭਾਈ ਜਸਕਰਨ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਹ ਸ਼ਬਦ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ ਦਿੱਤਾ ਹੈ।

ਹੋਰ ਵੇਖੋ:ਧਾਰਮਿਕ ਸ਼ਬਦ ‘ਕਹੁ ਨਾਨਕ ਜੀਅੜਾ ਬਲਿਹਾਰੀ’ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਸਿਮਰਨ ਸਟੂਡੀਓ ‘ਚ ਇਹ ਸ਼ਬਦ ਗਾਇਨ ਕੀਤਾ ਗਿਆ ਹੈ। ਇਸ ਸ਼ਬਦ ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਨੈੱਟਵਰਕ ਦੇ ਚੈਨਲਸ ‘ਤੇ ਕਰ ਦਿੱਤਾ ਗਿਆ ਹੈ। ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਸਿਮਰਨ, ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਤੇ ਪੀਟੀਸੀ ਦੇ ਹੋਰ ਚੈਨਲਸ ਉੱਤੇ ਚਲਾਇਆ ਜਾ ਰਿਹਾ ਹੈ। ਦੇਸ਼ਾਂ ਵਿਦੇਸ਼ਾਂ ‘ਚ ਰਹਿੰਦੀਆਂ ਸੰਗਤਾਂ ਇਨ੍ਹਾਂ ਧਾਰਮਿਕ ਸ਼ਬਦਾਂ ਦਾ ਰੂਹਾਨੀ ਅਨੰਦ ਪੀਟੀਸੀ ਰਿਕਾਡਜ਼ ਦੇ ਯੂਟਿਊਬ ਚੈਨਲ ਉੱਤੇ ਵੀ ਲੈ ਸਕਦੇ ਹਨ।

Related Post