ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

By  Shaminder May 15th 2021 02:19 PM

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵੇਂ–ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਤੇ ਸਰਵਣ ਕਰ ਸਕਦੇ ਹੋ ।

bhai Amarjeet

ਹੋਰ ਪੜ੍ਹੋ : ਹਰਭਜਨ ਮਾਨ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਜਨਮ ਦਿਹਾੜੇ ‘ਤੇ ਕੀਤਾ ਯਾਦ 

bhai amarjeet

ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 16 ਮਈ, ਦਿਨ ਐਤਵਾਰ ਨੂੰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਭਾਈ ਅਮਰਜੀਤ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤੇ ਜਾਣ ਵਾਲੇ ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

bhai amarjeet

ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਤੋਂ ਕੀਤਾ ਜਾ ਰਿਹਾ ਹੈ, ਉਥੇ ਹੀ ਸੰਗਤਾਂ ਦੇ ਲਈ ਪੀਟੀਸੀ ਸਿਮਰਨ ‘ਤੇ ਕਈ ਲਾਈਵ ਧਾਰਮਿਕ ਸਮਾਗਮ ਵੀ ਚਲਾਏ ਜਾਂਦੇ ਹਨ ।

 

Related Post